24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜੱਥੇਦਾਰ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਬਰਮਿੰਘਮ ਯੂ.ਕੇ. ਵਿਖੇ ਗੁਰਮਤਿ ਸਮਾਗਮ ’ਚ ਸ਼ਾਮਿਲ ਹੋਏ

ਅਜੀਤ ਡੈਸਕ 22-07-2026
ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੇ ਕੱਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਬਰਮਿੰਘਮ ਯੂ ਕੇ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਉਚੇਚੇ ਤੌਰ ਤੇ ਪੁੱਜੇ। ਉਹਨਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠੀ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰੂ ਸਾਹਿਬ ਦੇ ਫ਼ਲਸਫੇ ਨੂੰ ਸਮਝ ਕੇ ਚੱਲਣ ਦੀ ਪ੍ਰੇਰਣਾ ਦਿੱਤੀ, ਆਪਸੀ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਇੱਕ ਦੂਜੇ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ। ਉਹਨਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਤੇ ਭਰੋਸਾ ਰੱਖਣ ਅਤੇ ਹਰ ਦੁੱਖ-ਸੁੱਖ ਵੇਲੇ ਸਿਰਫ਼ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਦੀ ਗੱਲ ਆਖੀ। ਗੁਰੂ ਘਰ ਦੇ ਪ੍ਰਬੰਧਕਾਂ ਵੱਲੋਂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਿਸ਼ਕਾਮ ਸੇਵਕ ਜੱਥਾ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ, ਬਾਬਾ ਹਰੀ ਸਿੰਘ (ਨਾਨਕਸਰ ਵਾਲੇ), ਭਾਈ ਰਸਾਲ ਸਿੰਘ, ਬੁੱਢਾ ਦਲ ਅਤੇ ਦਮਦਮੀ ਟਕਸਾਲ ਦੇ ਸਿੰਘਾਂ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਹਾਜ਼ਰੀ ਭਰੀ।
ਪਿਛਲੀ ਖ਼ਬਰ ਯੂ.ਕੇ. ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਵੱਲੋਂ ਕੈਬਨਿਟ ਦਾ ਵਿਸਥਾਰ ਅਗਲੀ ਖ਼ਬਰ ਟੋਰਾਂਟੋ ਤੇ ਆਸ-ਪਾਸ ਦੇ ਖੇਤਰਾਂ ਵਿਚ ਕਣਕ ਦੀ ਵਾਢੀ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।