20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਲੰਡਨ ’ਚ ਹੋਏ ਬਾਲਾ ਪ੍ਰੀਤਮ 27ਵਾਂ ਮਹਾਨ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਉਚੇਚੇ ਤੌਰ ’ਤੇ ਪੁੱਜੇ

ਅਜੀਤ ਡੈਸਕ 22-07-2026
ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਇਲਾਕੇ ਹੇਜ਼ ’ਚ ਕਰਵਾਏ ਬਾਲਾ ਪ੍ਰੀਤਮ 27ਵਾਂ ਮਹਾਨ ਗੁਰਮਤਿ ਸਮਾਗਮ ਇਸ ਵਰ੍ਹੇ ਬੇਹੱਦ ਸ਼ਰਧਾ, ਉਤਸ਼ਾਹ ਅਤੇ ਸੁਚੱਜੇ ਪ੍ਰਬੰਧਾਂ ਨਾਲ ਸੰਪੰਨ ਹੋਇਆ। ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਗੁਰੂ ਸ਼ਬਦ ਦੀ ਅੰਮ੍ਰਿਤਮਈ ਰਸਧਾਰ ਨੇ ਸਮੂਹ ਸੰਗਤ ਨੂੰ ਆਤਮਿਕ ਅਨੰਦ ਅਤੇ ਚੜ੍ਹਦੀ ਕਲਾ ਦਾ ਅਨੁਭਵ ਕਰਵਾਇਆ। ਸਮਾਗਮ ਵਿੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਨੇ ਗੁਰਮਤਿ ਸਿਧਾਂਤਾਂ, ਪੰਥਕ ਏਕਤਾ, ਗੁਰੂ-ਕੇਂਦਰਿਤ ਜੀਵਨ ਅਤੇ ਸਿੱਖੀ ਦੇ ਮੂਲ ਆਦਰਸ਼ਾਂ ਉੱਤੇ ਆਧਾਰਿਤ ਪ੍ਰੇਰਣਾਦਾਇਕ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਅਤੇ ਬੱਚਿਆਂ ਨੂੰ ਪੰਜਾਬ ਲਿਆਉਣ ਦਾ ਸੱਦਾ ਦਿੱਤਾ। ਇਸ ਵਿਸ਼ਾਲ ਸਮਾਗਮ ਲਈ ਜਥੇਦਾਰ ਸਿੰਘ ਸਾਹਿਬ ਭਾਈ ਗਜਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਕਾਬਲ ਦੀਆਂ ਸੰਗਤਾਂ ਦਾ ਹਮੇਸ਼ਾਂ ਵਾਂਗ ਵੱਡਾ ਯੋਗਦਾਨ ਰਿਹਾ ਹੈ। ਸਮਾਗਮ ਵਿੱਚ ਸੰਤ ਅਨੂਪ ਸਿੰਘ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਗਿਆਨੀ ਅਮਰਜੀਤ ਸਿੰਘ ਨਾਨਕਸਰ ਵਾਲੇ, ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ ਵਾਲੇ ਆਦਿ ਸਮੇਤ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਤਿੰਨ ਦਿਨ ਲਗਾਤਾਰ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।
ਪਿਛਲੀ ਖ਼ਬਰ 37ਵੇਂ ਸਾਲਾਨਾ ਮੌਸ ਸਟਰੀਟ ਪੇਂਟ-ਇਨ ਨੇ ਵਿਕਟੋਰੀਆ ਨੂੰ ਰੰਗਾਂ ਨਾਲ ਰੰਗਿਆ ਅਗਲੀ ਖ਼ਬਰ ਨਸ਼ੀਲਾ ਪਦਾਰਥ ਆਈਸ ਅਤੇ ਹਥਿਆਰਾਂ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।