19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸਨਮਾਨ

ਅਜੀਤ ਡੈਸਕ 22-07-2026
ਲੰਡਨ/ਲੈਸਟਰ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)- ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ, ਕੁਲਦੀਪ ਸਿੰਘ ਦਿਓਲ, ਪ੍ਰਮਜੀਤ ਸਿੰਘ ਢਿਲੋਂ, ਇਕਬਾਲ ਸਿੰਘ, ਜਸਵਿੰਦਰ ਸਿੰਘ ਬਾਂਕਾ ਅਤੇ ਸਿੱਖ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਦਿਓਲ ਨੇ ਦੱਸਿਆ ਕਿ ਬੀਬੀ ਚਰਨਜੀਤ ਕੌਰ ਅਤੇ ਪ੍ਰੀਵਾਰ ਦੇ ਹੋਰ ਮੈਂਬਰਾਂ ਨੂੰ ਭਾਈ ਖੰਡਾ ਦੇ ਅੰਤਮ ਸੰਸਕਾਰ ਮੌਕੇ ਵੀ ਬੁਲਾਉਣ ਦੀ ਕੋਸਿ਼ਸ਼ ਕੀਤੀ ਸੀ, ਪਰ ਸੰਭਵ ਨਹੀਂ ਹੋ ਸਕਿਆ ਸੀ। ਬੀਬੀ ਚਰਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਮਾਣ ਵੀ ਹੈ ਅਤੇ ਦੁੱਖ ਵੀ ਹੈ। ਮਾਣ ਹੈ ਕਿ ਮੇਰੇ ਬੇਟੇ ਨੇ ਸਰਕਾਰ ਅੱਗੇ ਗੋਡੇ ਨਹੀਂ ਟੇੇਕੇ। ਉਹਨਾਂ ਕਿਹਾ ਕਿ 23 ਸਾਲ ਦੀ ਉਮਰ ਵਿੱਚ ਉਹ ਯੂ ਕੇ ਆ ਗਿਆ ਸੀ, ਮੇਰੀ ਪਹਿਚਾਣ ਮੇਰੀ ਬੇਟੇ ਨੇ ਮੇਰੀ ਬਣਾਈ। ਬੀਬੀ ਚਰਨਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਬੇਟੇ ਦੀਆਂ ਪੈੜਾਂ ਲੱਭਣ ਲਈ ਆਈ ਹੈ ਕਿ ਉਹ ਕਿਧਰੋਂ ਕਿਧਰ ਗਈਆਂ ਹਨ।
ਪਿਛਲੀ ਖ਼ਬਰ ਲੋਅਰ ਮੈਨਹੈਟਨ ਦੇ ਸੰਘੀ ਦਫ਼ਤਰ ਬਾਹਰ ਧਮਾਕਾ, ਹਥਿਆਰਾਂ ਵਰਗੀਆਂ ਵਸਤਾਂ ਸਮੇਤ ਵਿਅਕਤੀ ਕਾਬੂ; ਚਾਰ ਜ਼ਖ਼ਮੀ ਅਗਲੀ ਖ਼ਬਰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।