02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਮਰੀਕਾ ’ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਦੇ ਮਾਮਲੇ ’ਚ ਭਾਰਤੀ ਮੂਲ ਦਾ ਹਰਮਨਵੀਰ ਸਿੰਘ ਭਗੌੜਾ ਐਲਾਨਿਆ

ਅਜੀਤ ਡੈਸਕ 23-07-2026
ਨਿਊਯਾਰਕ, 22 ਜੁਲਾਈ (ਰਾਜੂ ਸਹਿਬਾਜ਼ਪੁਰਾ )-ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ਼.ਬੀ.ਆਈ. ਨੇ ਭਾਰਤੀ ਮੂਲ ਦੇ ਨੌਜਵਾਨ ਹਰਮਨਵੀਰ ਸਿੰਘ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਹੈ। ਮੁਲਜ਼ਮ ‘ਤੇ ਅੰਤਰਰਾਸ਼ਟਰੀ ਪੱਧਰ ‘ਤੇ ਵੱਡੇ ਪੈਮਾਨੇ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸਪਲਾਈ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲੱਗੇ ਹਨ। ਜਾਂਚ ਏਜੰਸੀ ਮੁਤਾਬਕ ਹਰਮਨਵੀਰ ਸਿੰਘ ਕੈਨੇਡਾ ਦੇ ਵੈਨਕੂਵਰ ਤੋਂ ਚੱਲ ਰਹੇ ‘ਰਵਿੰਦਰ ਢੰਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ’ ਨਾਮ ਦੇ ਇੱਕ ਅਪਰਾਧਿਕ ਗਰੋਹ ਨਾਲ ਜੁੜਿਆ ਹੋਇਆ ਹੈ। ਇਹ ਗਰੋਹ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਵਿਚ ਕੋਕੀਨ ਅਤੇ ਮੈਥਾਮਫੇਟਾਮਾਈਨ ਵਰਗੇ ਨਸ਼ਿਆਂ ਦੀ ਵੱਡੀ ਮਾਤਰਾ ਵਿਚ ਤਸਕਰੀ ਕਰਨ ਲਈ ਬਦਨਾਮ ਹੈ। ਵੇਰਵਿਆਂ ਅਨੁਸਾਰ 26 ਸਤੰਬਰ 1994 ਨੂੰ ਜਨਮਿਆ ਹਰਮਨਵੀਰ ਸਿੰਘ ‘ਹਰੀ ਗੌਤਮ’ ਅਤੇ ‘ਹਰਮਨ ਸੰਧੂ’ ਵਰਗੇ ਫ਼ਰਜ਼ੀ ਨਾਵਾਂ ਦੀ ਵਰਤੋਂ ਵੀ ਕਰਦਾ ਰਿਹਾ ਹੈ।
ਪਿਛਲੀ ਖ਼ਬਰ ਆਸਟ੍ਰੇਲੀਆ ’ਚ ਭਾਰਤੀ ਵੀਜ਼ਾ ਤੇ ਪਾਸਪੋਰਟ ਸੇਵਾਵਾਂ ਮੁੜ ਸ਼ੁਰੂ ਅਗਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਰਨਹਮ ਵਲੋਂ ਬੱਸ ਕਿਰਾਇਆ 2 ਪੌਂਡ ਤੈਅ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।