11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਅਜੀਤ ਡੈਸਕ 23-07-2026
ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ, ਯੂ ਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ। ਜਥੇਦਾਰ ਗੜਗੱਜ ਨੇ ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਪੰਜਾਬ ਦੇ ਸਰਹੱਦੀ ਇਲਾਕੇ ਵਿਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ। ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਹ ਇਸ ਲਈ ਕੰਮ ਕਰਨਗੇ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਨਦੀਪ ਕੌਰ ਦੇ ਪਰਿਵਾਰ ਦੀ ਮਦਦ ਲਈ ਦੋ ਦਿਨਾਂ ’ਚ 59 ਹਜ਼ਾਰ ਪੌਂਡ ਤੋਂ ਵੱਧ ਦੀ ਰਾਸ਼ੀ ਇਕੱਤਰ ਅਗਲੀ ਖ਼ਬਰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਸਾਹਿਤਕ ਸਮਾਗਮ ਦੌਰਾਨ ਗਾਇਕ ਮੁਹੰਮਦ ਰਫ਼ੀ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।