ਲੰਡਨ, 27 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਕੋਲਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਬੱਚਿਆਂ ਨੇ ਸ਼ਬਦ ਕੀਰਤਨ ਕੀਤਾ, ਢਾਡੀ ਭਾਈ ਸੁਖਦੇਵ ਸਿੰਘ ਚਮਕਾਰਾ, ਢਾਡੀ ਸਤਪਾਲ ਸਿੰਘ ਗਰਚਾ ਤੇ ਢਾਡੀ ਅਮਰਜੀਤ ਸਿੰਘ ਦੇ ਜਥੇ ਨੇ ਸ਼ਹੀਦ ਸਿੰਘਾ ਦੀਆ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ। ਬੁਲਾਰਿਆਂ ਨੇ ਖਾੜਕੂ ਜਥੇਬੰਦੀਆਂ ਦੇ ਨਾਂਅ ’ਤੇ ਫਰੌਤੀਆ ਮੰਗਣ, ਪੰਥਕ ਆਗੂਆਂ ਤੇ ਉਹਨਾਂ ਦੇ ਪਰਿਵਾਰਕ ਮੈਬਰਾਂ ਦੇ ਜਾਨੀ ਨੁਕਸਾਨ ਕਰਵਾਉਣ ਦੀਆਂ ਕੋਸ਼ਿਸ਼ਾਂ ਕਰਨ ਵਰਗੇ ਘਿਨਾਉਣੇ ਕਾਰਿਆਂ ਦੀ ਨਿੰਦਾ ਕੀਤੀ। ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ’ਤੇ ਖਾਲਸਾ ਰਾਜ ਲਈ ਯਤਨਸ਼ੀਲ ਹਰੇਕ ਧਿਰ ਜੋ ਪੰਜਾਬ ’ਚ ਸੰਘਰਸ਼ ਕਰ ਰਹੀ ਹੈ, ਨੂੰ ਪੂਰਨ ਸਹਿਯੋਗ ਦੇਣ ਦੀ ਵੀ ਗੱਲ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਿਤ ਕਰਨ ਵਾਲਿਆਂ ਆਗੂਆ ’ਚ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਜਗਤਾਰ ਸਿੰਘ ਮਾਹਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ, ਦਲ ਖਾਲਸਾ ਜਰਮਨੀ ਦੇ ਆਗੂ ਭਾਈ ਗੁਰਦੀਪ ਸਿੰਘ ਪਰਦੇਸੀ, ਭਾਈ ਗੁਰਦਿਆਲ ਸਿੰਘ ਲਾਲੀ ਚੇਅਰਮੈਨ ਗੁਰਦੁਆਰਾ ਸਿੱਖ ਸੈਟਰ ਫਰੰਕਫੋਰਟ, ਭਾਈ ਸਤਨਾਮ ਸਿੰਘ ਦੁਆਬਾ ਪੈਰਿਸ, ਭਾਈ ਦਲਜੀਤ ਸਿੰਘ ਬੱਬਰ ਸਾਥੀ ਸ਼ਹੀਦ ਬਾਈ ਦੀਪ ਸਿੱਧੂ, ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਭਾਈ ਸਰਦੂਲ ਸਿੰਘ ਸੇਖੋਂ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਝੇ ਕੀਤੇ। ਸਟੇਜ ਦੀ ਸੇਵਾ ਜਥੇਦਾਰ ਰੇਸ਼ਮ ਸਿੰਘ ਬੱਬਰ ਹੁਣਾ ਨੇ ਨਿਭਾਈ। ਇਸ ਮੌਕੇ ਸਾਬਕਾ ਜਥੇਦਾਰ ਸਤਨਾਮ ਸਿੰਘ ਬੱਬਰ, ਭਾਈ ਅੰਗਰੇਜ਼ ਸਿੰਘ ਫਰੈਂਕਫੋਰਟ, ਭਾਈ ਅਵਤਾਰ ਸਿੰਘ ਬੱਬਰ, ਭਾਈ ਸਤਪਾਲ ਸਿੰਘ ਪੱਡਾ, ਭਾਈ ਹਰਵਿੰਦਰ ਸਿੰਘ ਪੰਜਵੜ, ਭਾਈ ਅਵਤਾਰ ਸਿੰਘ ਪੱਡਾ, ਭਾਈ ਪਲਵਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਕਸ਼ਮੀਰ ਸਿੰਘ, ਭਾਈ ਅਮਰਜੀਤ ਸਿੰਘ, ਤਰਲੋਕ ਸਿੰਘ, ਸੁਰਜੀਤ ਸਿੰਘ, ਰਣਵੀਰ ਸਿੰਘ ਰਾਣਾ, ਪ੍ਰਗਟ ਸਿੰਘ ਬੱਬਰ, ਚਰਨ ਸਿੰਘ, ਰਾਮਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜਰ ਰਹੀ। ਅੰਤ ’ਚ ਦੂਰੋਂ ਨੇੜਿਓ ਆਏ ਪੰਥਕ ਆਗੂਆ ਤੇ ਸਿੱਖ ਸੰਗਤ ਦਾ ਭਾਈ ਰਾਜਿੰਦਰ ਸਿੰਘ ਬੱਬਰ ਨੇ ਧੰਨਵਾਦ ਕੀਤਾ।