04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੱਲ੍ਹ ਤੋਂ ਜ਼ਿਲ੍ਹਾ ਪੱਧਰ ਤੇ 10 ਅਗਸਤ ਤੋਂ ਰਾਜ ਪੱਧਰੀ ਮੁਕਾਬਲਿਆਂ ਲਈ ਸਿੱਧੀ ਭਾਗੀਦਾਰੀ ਹੋਵੇਗੀ ਸ਼ੁਰੂ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਖਿਡਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਡ ਵਿਭਾਗ ਦੇ ਅਧਿਕਾਰਤ ਪੋਰਟਲ ’ਤੇ ਜਾ ਕੇ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤੇ ਮੁਕਾਬਲਿਆਂ ’ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।

ਅਜੀਤ ਡੈਸਕ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਖਿਡਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਡ ਵਿਭਾਗ ਦੇ ਅਧਿਕਾਰਤ ਪੋਰਟਲ ’ਤੇ ਜਾ ਕੇ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤੇ ਮੁਕਾਬਲਿਆਂ ’ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਤੇ ਭਾਗੀਦਾਰੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। 5 ਅਗਸਤ ਤੋਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਲਈ ਸਿੱਧੀ ਭਾਗੀਦਾਰੀ ਸ਼ੁਰੂ ਹੋਵੇਗੀ। ਜਦਕਿ 10 ਅਗਸਤ ਤੋਂ ਰਾਜ ਪੱਧਰ ਦੇ ਮੁਕਾਬਲਿਆਂ ਲਈ ਵੀ ਸਿੱਧੀ ਭਾਗੀਦਾਰੀ ਦੇ ਨਾਲ-ਨਾਲ ਬਲਾਕ ਤੇ ਜ਼ਿਲ੍ਹਾ ਪੱਧਰ ਦੀ ਰਜਿਸਟ੍ਰੇਸ਼ਨ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਲੋਂ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲਾਂ, ਕਾਲਜਾਂ, ਖੇਡ ਕਲੱਬਾਂ, ਸਿੱਖਿਆ ਸੰਸਥਾਵਾਂ ਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੋੜਨ ਦੀ ਅਪੀਲ ਕੀਤੀ ਗਈ ਹੈ। ਖੇਡ ਵਿਭਾਗ ਨੇ ਭਰੋਸਾ ਜਤਾਇਆ ਹੈ ਕਿ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿਚ ਖਿਡਾਰੀ ਇਸ ਵਾਰ ਖੇਡਾਂ ਵਿਚ ਹਿੱਸਾ ਲੈਣਗੇ ਤੇ ’ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਰਿਕਾਰਡ ਭਾਗੀਦਾਰੀ ਨਾਲ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਅਹਿਮਦਾਬਾਦ ਨੂੰ ਸੌਂਪੀ ਗਈ ਰਾਸ਼ਟਰਮੰਡਲ ਖੇਡਾਂ 2030 ਦੀ ਮੇਜ਼ਬਾਨੀ ਦੀ ਕਮਾਨ ਅਗਲੀ ਖ਼ਬਰ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ਅੰਦਰ 82 ਸਾਲਾ ਬਜ਼ੁਰਗ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।