ਇਟਲੀ ’ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ’ਚ ਸਮਾਗਮ
ਬਰੇਸ਼ੀਆ (ਇਟਲੀ), 4 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਸ਼ਹਿਰ ਫੋਰਲੀ ’ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਵਰਲਡ ਸਿੱਖ ਸ਼ਹੀਦ ਮਿਲਟਰੀ , ਇਟਲੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਵਲੋਂ ਅਜੀਤ ਨੂੰ ਭੇਜੀ ਜਾਣਕਾਰੀ ਮੁਤਾਵਿਕ ਸੰਸਥਾ ਵਲੋੰ ਇਸ ਜਗਾ ਤੇ ਇਹ ਲਗਾਤਾਰ 20ਵਾਂ ਸਮਾਗਮ ਕਰਵਾਇਆ ਗਿਆ ਹੈ , ਜੋ ਕਿ ਫੋਰਲੀ ਸ਼ਹਿਰ ਦੇ ਪ੍ਰਸ਼ਾਸਨ ਦੇ ਭਰਪੂਰ ਸਹਿਯੋਗ ਤਹਿਤ ਹੋਇਆ।
ਬਰੇਸ਼ੀਆ (ਇਟਲੀ), 4 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਸ਼ਹਿਰ ਫੋਰਲੀ ’ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਵਰਲਡ ਸਿੱਖ ਸ਼ਹੀਦ ਮਿਲਟਰੀ , ਇਟਲੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਵਲੋਂ ਅਜੀਤ ਨੂੰ ਭੇਜੀ ਜਾਣਕਾਰੀ ਮੁਤਾਵਿਕ ਸੰਸਥਾ ਵਲੋੰ ਇਸ ਜਗਾ ਤੇ ਇਹ ਲਗਾਤਾਰ 20ਵਾਂ ਸਮਾਗਮ ਕਰਵਾਇਆ ਗਿਆ ਹੈ , ਜੋ ਕਿ ਫੋਰਲੀ ਸ਼ਹਿਰ ਦੇ ਪ੍ਰਸ਼ਾਸਨ ਦੇ ਭਰਪੂਰ ਸਹਿਯੋਗ ਤਹਿਤ ਹੋਇਆ। ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸੁਖਮਣੀ ਸਾਹਿਬ ਦੇ ਪਾਠ ਕੀਤੇ ਗਏ , ਉਪਰੰਤ ਛੋਟੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਫੋਰਲੀ ਸ਼ਹਿਰ ਦੇ ਪ੍ਰਸ਼ਾਸਨ ਵਲੋਂ ਸਿੱਖ ਫੌਜੀਆਂ ਦੇ ਯਾਦਗਾਰ ਕੋਲ ਪਾਦਰੀ ਨੇ ਅਰਦਾਸ ਕੀਤੀ , ਸਿੱਖ ਕੌਮ ਵਲੋਂ ਬਰਜਿੰਦਰ ਸਿੰਘ ਨੇ ਅਰਦਾਸ ਕੀਤੀ । ਉਪਰੰਤ ਸ਼ਹਿਰ ਦੇ ਮੇਅਰ ,ਪੁਲਿਸ ਅਧਿਕਾਰੀਆਂ, ਸਿੱਖ ਆਗੂਆਂ ਅਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਰਲ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਟਲੀ ਪ੍ਰਧਾਸਨ ਵਲੋਂ 20 ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ , ਪੁਲਿਸ ਅਤੇ ਮਿਲਟਰੀ ਦੇ ਪ੍ਰਮੁੱਖ ਅਧਿਕਾਰੀਆਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।ਵੱਖ ਵੱਖ ਗੁਰੂ ਘਰਾਂ ਦੀਆਂ ਕਮੇਟੀਆਂ ਵਲੋਂ ਸੰਗਤਾਂ ਦੀ ਸਹੂਲਤ ਲਈ ਲੰਗਰ ਤੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ ਗਈ। ਵਰਲਡ ਸਿੱਖ ਸ਼ਹੀਦ ਮਿਲਟਰੀ, ਇਟਲੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ ਸੋਢੀ, ਜਸਵੀਰ ਸਿੰਘ ਧਨੇਤਾ, ਰਵਿਂਦਰ ਸਿੰਘ ਵਲੋਂ ਸਮੂਹ ਸੰਗਤਾਂ, ਗੁਰਦੁਆਰਾ ਕਮੇਟੀਆਂ ਤੇ ਧਾਰਮਿਕ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।