05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਰਨਨ ਨੇੜੇ ਜੰਗਲੀ ਅੱਗ ਕਾਬੂ ਹੇਠ, ਪਰ ਹਜ਼ਾਰਾਂ ਲੋਕ ਅਜੇ ਵੀ ਘਰਾਂ ਤੋਂ ਬਾਹਰ

ਵੈਨਕੂਵਰ, 4 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਖੇਤਰ ਚ ਸਥਿਤ ਵਰਨਨ ਸ਼ਹਿਰ ਦੇ ਪੱਛਮ ਵੱਲ ਲੱਗੀ ਜੰਗਲੀ ਅੱਗ ਕਾਫ਼ੀ ਹੱਦ ਤੱਕ ਸਥਿਰ ਹੈ, ਪਰ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। ਅਧਿਕਾਰੀਆਂ ਮੁਤਾਬਕ ਸੂਬੇ ਭਰ ਵਿੱਚ ਕਰੀਬ 4,700 ਜਾਇਦਾਦਾਂ ਅਜੇ ਵੀ ਲਾਜ਼ਮੀ ਖਾਲੀ ਕਰਵਾਉਣ ਦੇ ਹੁਕਮਾਂ ਹੇਠ ਹਨ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਘਰਾਂ ਤੋਂ ਦੂਰ ਰਹਿਣ ਲਈ ਮਜਬੂਰ ਹਨ।

ਅਜੀਤ ਡੈਸਕ 05-08-2026
ਵੈਨਕੂਵਰ, 4 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਖੇਤਰ ਚ ਸਥਿਤ ਵਰਨਨ ਸ਼ਹਿਰ ਦੇ ਪੱਛਮ ਵੱਲ ਲੱਗੀ ਜੰਗਲੀ ਅੱਗ ਕਾਫ਼ੀ ਹੱਦ ਤੱਕ ਸਥਿਰ ਹੈ, ਪਰ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। ਅਧਿਕਾਰੀਆਂ ਮੁਤਾਬਕ ਸੂਬੇ ਭਰ ਵਿੱਚ ਕਰੀਬ 4,700 ਜਾਇਦਾਦਾਂ ਅਜੇ ਵੀ ਲਾਜ਼ਮੀ ਖਾਲੀ ਕਰਵਾਉਣ ਦੇ ਹੁਕਮਾਂ ਹੇਠ ਹਨ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਘਰਾਂ ਤੋਂ ਦੂਰ ਰਹਿਣ ਲਈ ਮਜਬੂਰ ਹਨ। ਇਹ ਅੱਗ ਤੇਜ਼ ਹਵਾਵਾਂ ਕਾਰਨ ਤੇਜ਼ੀ ਨਾਲ ਫੈਲ ਕੇ ਲਗਭਗ 26 ਵਰਗ ਕਿਲੋਮੀਟਰ ਖੇਤਰ ਤੱਕ ਪਹੁੰਚ ਗਈ ਸੀ । ਇਸ ਕਾਰਨ ਵੱਡੇ ਪੱਧਰ ‘ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਜ਼ਮੀਨੀ ਕਰਮਚਾਰੀਆਂ ਦੇ ਨਾਲ-ਨਾਲ ਹਵਾਈ ਜਹਾਜ਼ਾਂ ਦੀ ਮਦਦ ਨਾਲ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਅਧਿਕਾਰਤ ਇਜਾਜ਼ਤ ਨਾ ਮਿਲੇ, ਉਹ ਆਪਣੇ ਘਰਾਂ ਨੂੰ ਵਾਪਸ ਨਾ ਜਾਣ। ਅੱਗ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਧੂੰਏਂ ਦੀ ਸਮੱਸਿਆ ਵੀ ਬਣੀ ਹੋਈ ਹੈ ਅਤੇ ਸਿਹਤ ਵਿਭਾਗ ਨੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਪਿਛਲੀ ਖ਼ਬਰ ‘ ਆਈਸ’ ਨੂੰ ‘ਵਾਪਸ ਜਾਓ’ ਕਹਿ ਕੇ ਪ੍ਰਵਾਸੀਆਂ ਦੇ ਹੱਕ ਵਿਚ ਡਟੇ ਭਾਰਤੀ ਮੂਲ ਦੇ ਸਿੱਖ ਮੇਅਰ ਅਗਲੀ ਖ਼ਬਰ ਅਸਲੇ ਸਮੇਤ ਡਰਾਈਵਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।