14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ ਤੇ ਨਿੰਦਣਯੋਗ-ਮੁਖਤਿਆਰ ਸਿੰਘ ਝੰਡੇਰ

ਲੈਸਟਰ(ਇੰਗਲੈਂਡ ), 13 ਅਗਸਤ (ਸੁਖਜਿੰਦਰ ਸਿੰਘ ਢੱਡੇ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦੇ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਇੰਗਲੈਂਡ ਦੇ ਅਕਾਲੀ ਆਗੂ ਅਤੇ ਐਨ. ਆਰ.

ਅਜੀਤ ਡੈਸਕ 14-08-2026
ਲੈਸਟਰ(ਇੰਗਲੈਂਡ ), 13 ਅਗਸਤ (ਸੁਖਜਿੰਦਰ ਸਿੰਘ ਢੱਡੇ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦੇ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਇੰਗਲੈਂਡ ਦੇ ਅਕਾਲੀ ਆਗੂ ਅਤੇ ਐਨ.ਆਰ.ਆਈ. ਯੂਨੀਅਨ ਇੰਗਲੈਂਡ ਦੇ ਪ੍ਰਧਾਨ ਮੁਖਤਿਆਰ ਸਿੰਘ ਝੰਡੇਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ, ਮੰਦਭਾਗੀ ਅਤੇ ਗੁਰੂ ਘਰ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ। ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਗੁਰੂ ਘਰ ਹਰ ਸਿੱਖ ਅਤੇ ਸ਼ਰਧਾਲੂ ਲਈ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਦਾ ਪਵਿੱਤਰ ਕੇਂਦਰ ਹੈ। ਜਦੋਂ ਕੋਈ ਵਿਅਕਤੀ ਨਿਮਰਤਾ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਲਈ ਆਉਂਦਾ ਹੈ ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਨਾਲ ਹਿੰਸਕ ਵਿਵਹਾਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇ ਕਿ ਇਸ ਘਟਨਾ ਪਿੱਛੇ ਕੋਈ ਹੋਰ ਸਾਜ਼ਿਸ਼ ਜਾਂ ਵਿਅਕਤੀ ਤਾਂ ਨਹੀਂ ਸੀ।
ਪਿਛਲੀ ਖ਼ਬਰ ਇੰਗਲੈਂਡ ਦੇ ਅਸਮਾਨ ’ਚ ਕੁਦਰਤ ਦਾ ਅਨੋਖਾ ਨਜ਼ਾਰਾ, ਲੱਖਾਂ ਲੋਕਾਂ ਨੇ ਵੇਖਿਆ ਸੂਰਜ ਗ੍ਰਹਿਣ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।