15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਅਕਾਲੀ ਦਲ (ਬ) ਅਮਰੀਕਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖਤ ਨਿੰਦਾ - ਦੋਸ਼ੀ ਨੂੰ ਮਿਲੇ ਮਿਸਾਲੀ ਸਜ਼ਾ-ਕੁਲਵੰਤ ਖਹਿਰਾ

ਸਾਨ ਫਰਾਂਸਿਸਕੋ, 14 ਅਗਸਤ (ਐਸ. ਅਸ਼ੋਕ ਭੌਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕਰਦੇ ਹੋਏ ਅਕਾਲੀ ਦਲ ਅਮਰੀਕਾ ਦੇ ਪ੍ਰਧਾਨ ਕੁਲਵੰਤ ਸਿੰਘ ਖਹਿਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਨਾਲ ਖੜੇ ਹਾਂ ਤੇ ਅਜਿਹੀਆਂ ਹਰਕਤਾਂ ਸਾਨੂੰ ਹੋਰ ਚੜ੍ਹਦੀ ਕਲਾ ਬਖਸ਼ਣਗੀਆਂ।

ਅਜੀਤ ਡੈਸਕ 15-08-2026
ਸਾਨ ਫਰਾਂਸਿਸਕੋ, 14 ਅਗਸਤ (ਐਸ. ਅਸ਼ੋਕ ਭੌਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕਰਦੇ ਹੋਏ ਅਕਾਲੀ ਦਲ ਅਮਰੀਕਾ ਦੇ ਪ੍ਰਧਾਨ ਕੁਲਵੰਤ ਸਿੰਘ ਖਹਿਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਨਾਲ ਖੜੇ ਹਾਂ ਤੇ ਅਜਿਹੀਆਂ ਹਰਕਤਾਂ ਸਾਨੂੰ ਹੋਰ ਚੜ੍ਹਦੀ ਕਲਾ ਬਖਸ਼ਣਗੀਆਂ। ਉਨ੍ਹਾਂ ਸ਼ੱਕ ਜਿਤਾਇਆ ਕਿ ਏਨੀ ਸੁਰੱਖਿਆ ’ਚ ਅਜਿਹਾ ਹਮਲਾ ਕੋਈ ਡੂੰਘੀ ਸਾਜਿਸ਼ ਹੈ ਤੇ ਸਭ ਤੋਂ ਦੁੱਖਦਾਇਕ ਗੱਲ ਇਹ ਹੈ ਕਿ ਤਖਤ ਸਾਹਿਬ ਦੀ ਹਦੂਦ ਅੰਦਰ ਇਹ ਵਰਤਾਰਾ ਵਾਪਰਿਆ ਹੈ। ਖਹਿਰਾ ਨੇ ਕਿਹਾ ਕਿ ਜਿਥੇ ਅਸੀਂ ਦੋਸ਼ੀ ਨੂੰ ਸਖਤ ਸਜ਼ਾ ਦੇਣ ਦੀ ਮੰਗ ਕਰਦੇ ਹਾਂ ਉਥੇ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਪੰਜਾਬ ’ਚ ਹੋਣ ਵਾਂਲੀਆਂ ਚੋਣਾਂ ’ਚ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਉਣ ਵਿਚ ਸਹਿਯੋਗ ਕਰਨ ਤਾਂ ਕਿ ਲੀਹੋਂ ਲੱਥੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਜਾ ਸਕੇ।
ਪਿਛਲੀ ਖ਼ਬਰ ਟੈਕਸਾਸ ਦੇ ‘ਆਈਸ’ ਕੇਂਦਰ ’ਚ ਬੱਚਿਆਂ ਦੀ ਲੰਬੀ ਹਿਰਾਸਤ, ਮਾਪਿਆਂ ਵੱਲੋਂ ਗੰਭੀਰ ਦੋਸ਼ ਅਗਲੀ ਖ਼ਬਰ ਨਿਊਜਰਸੀ ’ਚ ਚੋਣ ਦਸਤਾਵੇਜ਼ਾਂ ਨਾਲ ਛੇੜਛਾੜ ਦੇ 2 ਮਾਮਲੇ, ਸਾਬਕਾ ਮੇਅਰਾਂ ’ਤੇ ਕਾਨੂੰਨੀ ਸ਼ਿਕੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।