17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਿੱਖ ਜੱਥੇਬੰਦੀਆਂ ਵਲੋਂ ਭਾਰਤੀ ਹਾਈ ਕਮਿਸ਼ਨ ਲੰਡਨ ਦੇ ਬਾਹਰ ਪ੍ਰਦਰਸ਼ਨ

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖਾਲਿਸਤਾਨੀ ਜੱਥੇਬੰਦੀਆਂ ਤੇ ਕਸ਼ਮੀਰੀ ਜੱਥੇਬੰਦੀਆਂ ਵੱਲੋਂ ਭਾਰਤੀ ਹਾਈ ਕਮਿਸ਼ਨ ਲੰਡਨ ਦੇ ਬਾਹਰ ਭਾਰਤ ਦੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ, ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 1947 ਵਿਚ ਸਿੱਖ ਕੌਮ ਨੂੰ ਅਜ਼ਾਦੀ ਨਹੀਂ ਮਿਲੀ, ਸਿੱਖਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਅਜੀਤ ਡੈਸਕ 17-08-2026

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖਾਲਿਸਤਾਨੀ ਜੱਥੇਬੰਦੀਆਂ ਤੇ ਕਸ਼ਮੀਰੀ ਜੱਥੇਬੰਦੀਆਂ ਵੱਲੋਂ ਭਾਰਤੀ ਹਾਈ ਕਮਿਸ਼ਨ ਲੰਡਨ ਦੇ ਬਾਹਰ ਭਾਰਤ ਦੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ, ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 1947 ਵਿਚ ਸਿੱਖ ਕੌਮ ਨੂੰ ਅਜ਼ਾਦੀ ਨਹੀਂ ਮਿਲੀ, ਸਿੱਖਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਲਟਾ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਤੋਂ ਲੈ ਕੇ ਅਣਗਿਣਤ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਜਿਹਨਾਂ ਦਾ ਸਿੱਖਾਂ ਨੁੰ ਕਦੇ ਇਨਸਾਫ ਨਹੀਂ ਮਿਲਿਆ। ਬੁਲਾਰਿਆਂ ਨੇ ਹਰਿਆਣਾ ਵਿਚ ਧਰਨੇ ਤੇ ਬੈਠੀਆਂ ਸਿੱਖ ਸੰਗਤਾਂ ਤੇ ਚੰਡੀਗੜ੍ਹ ਵਿਚ ਕੌਮੀ ਇਨਸਾਫ ਮੋਰਚੇ ਵਲੋਂ ਕੀਤੇ ਜਾ ਰਹੇ ਰੋਸ ਮਾਰਚ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਭਾਈ ਦੁਪਿੰਦਰਜੀਤ ਸਿੰਘ, ਭਾਈ ਜੋਗਾ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਨਿਰਮਲ ਸਿੰਘ ਸੰਧੂ, ਭਾਈ ਅਮਰੀਕ ਸਿੰਘ ਸਹੋਤਾ, ਭਾਈ ਰਣਜੀਤ ਸਿੰਘ ਸਰਾਏ, ਭਾਈ ਬਲਵਿੰਦਰ ਸਿੰਘ ਢਿੱਲੋਂ, ਭਾਈ ਨਿਰੰਜਨ ਸਿੰਘ ਬਾਸੀ, ਭਾਈ ਸਰਬਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਅਤੇ ਕਸ਼ਮੀਰੀ ਲੋਕ ਹਾਜ਼ਰ ਸਨ।

ਪਿਛਲੀ ਖ਼ਬਰ ਗੋਲ ਕਰਨ ਤੋਂ ਬਾਅਦ ਖੁਸ਼ੀ ਮਨਾਉਂਦੇ ਹੋਏ ਕਪਤਾਨ ਹਰਮਨਪ੍ਰੀਤ ਸਿੰਘ ਤੇ ਸੁਖਜੀਤ ਸਿੰਘ। ਹਾਕੀ ਵਿਸ਼ਵ ਕੱਪ ਭਾਰਤ ਨੇ ਵੇਲਜ਼... ਅਗਲੀ ਖ਼ਬਰ ਅਮਰੀਕਾ ਦੇ ਕਈ ਸ਼ਹਿਰ ਤਿਰੰਗੇ ਦੇ ਰੰਗਾਂ ’ਚ ਰੰਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।