20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਊਥਾਲ ਨੂੰ ਨਸ਼ਾ ਮੁਕਤ ਤੇ ਸਾਫ਼-ਸੁਥਰਾ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਦਿਨੀ ਸਾਊਥਾਲ ਦੇ ਟਾਊਨ ਹਾਲ ਦੇ ਬਾਹਰ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਅਪਰਾਧ ਦੀਆਂ ਵੱਧ ਰਹੀਆਂ ਘਟਨਾਵਾਂ ਤੋਂ ਚਿੰਤਤ ਸਥਾਨਕ ਨਿਵਾਸੀਆਂ ਵਲੋਂ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ। ‘ਸਾਊਥਾਲ ਰੈਜ਼ੀਡੈਂਟਸ ਅਲਾਇੰਸ’ ਦੇ ਬੈਨਰ ਹੇਠ ਇਕੱਠੇ ਹੋਏ ਲੋਕਾਂ ਨੇ ਈਲਿੰਗ ਕੌਂਸਲ ਵਿਰੁੱਧ ਰੋਸ ਪ੍ਰਗਟ ਕੀਤਾ।

ਅਜੀਤ ਡੈਸਕ 20-08-2026
ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਦਿਨੀ ਸਾਊਥਾਲ ਦੇ ਟਾਊਨ ਹਾਲ ਦੇ ਬਾਹਰ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਅਪਰਾਧ ਦੀਆਂ ਵੱਧ ਰਹੀਆਂ ਘਟਨਾਵਾਂ ਤੋਂ ਚਿੰਤਤ ਸਥਾਨਕ ਨਿਵਾਸੀਆਂ ਵਲੋਂ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ। ‘ਸਾਊਥਾਲ ਰੈਜ਼ੀਡੈਂਟਸ ਅਲਾਇੰਸ’ ਦੇ ਬੈਨਰ ਹੇਠ ਇਕੱਠੇ ਹੋਏ ਲੋਕਾਂ ਨੇ ਈਲਿੰਗ ਕੌਂਸਲ ਵਿਰੁੱਧ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਈਲੰਗ ਕੌਂਸਲ ਨੇ ‘ਰਾਈਜ਼’ ਨਸ਼ਾ ਛੁਡਾਊ ਕੇਂਦਰ ਨੂੰ ਵੈਸਟ ਈਲਿੰਗ ਤੋਂ ਤਬਦੀਲ ਕਰਕੇ ਸਾਊਥਾਲ ਟਾਊਨ ਹਾਲ ਵਿਚ ਖੋਲ੍ਹਿਆ ਹੈ, ਉਦੋਂ ਤੋਂ ਖੇਤਰ ਵਿਚ ਸ਼ਰੇਆਮ ਨਸ਼ਾ ਵੇਚਣ ਅਤੇ ਨਸ਼ਾ ਪੀਣ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਪ੍ਰਦਰਸ਼ਨ ਵਿਚ ਸ਼ਾਮਲ ਇਕ ਨਿਵਾਸੀ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਸਾਡੇ ਬੱਚੇ ਸਕੂਲ ਜਾਂਦੇ ਹੋਏ ਸੜਕਾਂ ‘ਤੇ ਵਰਤੀਆਂ ਹੋਈਆਂ ਸਰਿੰਜਾਂ ਦੇਖਣ ਲਈ ਮਜਬੂਰ ਹਨ ਜਦ ਕਿ ਲੁੱਟ ਖੋਹ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅਤੇ ਗਲੀਆਂ ਵਿਚ ਸ਼ਰੇਆਮ ਨਸ਼ੇੜੀਆਂ ਦੇ ਜਮਾਵੜੇ ਕਾਰਨ ਔਰਤਾਂ ਅਤੇ ਬੱਚਿਆਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੁਲਿਸ ਦੀ ਗਸ਼ਤ ਤੁਰੰਤ ਵਧਾਈ ਜਾਵੇ, ਖੁੱਲ੍ਹੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ ਅਤੇ ਸਾਊਥਾਲ ਨੂੰ ਨਸ਼ਾਮੁਕਤ ਤੇ ਸੁਰੱਖਿਅਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਜਿਨਸੀ ਜ਼ਬਰਦਸਤੀ ਤੇ ਚੋਰੀ ਦੇ ਮਾਮਲਿਆਂ ’ਚ ਸਜ਼ਾਯਾਫ਼ਤਾ ਜਸ਼ਨਦੀਪ ਸਿੰਘ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਅਗਲੀ ਖ਼ਬਰ ਐੱਸ.ਟੀ.ਸੀ. ਮਸਤੂਆਣਾ ਸਾਹਿਬ ਦੇ ਦੋ ਵਾਲੀਬਾਲ ਖਿਡਾਰੀਆਂ ਦੀ ਭਾਰਤੀ ਅੰਡਰ-17 ਟੀਮ ’ਚ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।