ਪੁਲਿਸ ਦੀ ਗੋਲੀ ਨਾਲ ਮਾਰੇ ਗਏ 28 ਸਾਲਾ ਨੌਜਵਾਨ ਦੇ ਮਾਮਲੇ ਦੀ ਜਾਂਚ ਸ਼ੁਰੂ
ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਫਸਟ ਨੇਸ਼ਨ ਭਾਈਚਾਰੇ (ਮੂਲ ਨਿਵਾਸੀ) ਨਾਲ ਸਬੰਧਤ 28 ਸਾਲਾ ਜੂਲੀਅਨ ਜੋਨਜ਼ ਦੀ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਵਿਚ ਕੋਰੋਨਰ ਦੀ ਜਾਂਚ ਸ਼ੁਰੂ ਹੋ ਰਹੀ ਹੈ। ਇਸ ਜਾਂਚ ਦੌਰਾਨ ਘਟਨਾ ਨਾਲ ਜੁੜੇ ਹਾਲਾਤਾਂ, ਪੁਲਸ ਦੀ ਕਾਰਵਾਈ ਅਤੇ ਜੋਨਜ਼ ਦੀ ਮੌਤ ਦੇ ਕਾਰਨਾਂ ਬਾਰੇ ਗਵਾਹੀਆਂ ਅਤੇ ਹੋਰ ਸਬੂਤਾਂ ਦੀ ਘੋਖ ਕੀਤੀ ਜਾਵੇਗੀ।
ਅਜੀਤ ਡੈਸਕ
20-08-2026