ਬਰਸੀ ਸਮਾਗਮ ਦੇ ਦੂਸਰੇ ਦਿਨ ਸੰਗਤਾਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ
** ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਜਾਰੀ ** ਸੰਤ ਬਲਬੀਰ ਸਿੰਘ ਸੀਚੇਵਾਲ ਵੀ ਪੁੱਜੇ ਬਾਬੇ ਕੇ ਫਾਰਮ, ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ **30 ਅਗਸਤ ਨੂੰ ਪਾਠ ਦੇ ਭੋਗ ਉਪਰੰਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਲੈਸਟਰ, 23 ਅਗਸਤ (ਸੁਖਜਿੰਦਰ ਸਿੰਘ ਢੱਡੇ)- ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਚੱਲ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਗਤਾਂ ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ।
** ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਜਾਰੀ ** ਸੰਤ ਬਲਬੀਰ ਸਿੰਘ ਸੀਚੇਵਾਲ ਵੀ ਪੁੱਜੇ ਬਾਬੇ ਕੇ ਫਾਰਮ, ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ **30 ਅਗਸਤ ਨੂੰ ਪਾਠ ਦੇ ਭੋਗ ਉਪਰੰਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਲੈਸਟਰ, 23 ਅਗਸਤ (ਸੁਖਜਿੰਦਰ ਸਿੰਘ ਢੱਡੇ)- ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਚੱਲ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਗਤਾਂ ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ। 22 ਤੋਂ 30 ਅਗਸਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੀ ਸੰਗਤਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਪੁੱਜ ਰਹੀਆਂ ਹਨ। ਸਮਾਗਮ ਦੇ ਦੂਸਰੇ ਦਿਨ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੀ ਬਾਬੇ ਕੇ ਫਾਰਮ ਪੁੱਜੇ। ਉਨ੍ਹਾਂ ਦੇ ਪਹੁੰਚਣ ’ਤੇ ਸਮਾਗਮ ਦੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸੰਤ ਸੀਚੇਵਾਲ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਗੁਰਮਤਿ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸੰਤ-ਮਹਾਂਪੁਰਸ਼, ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀ ਅਤੇ ਨਾਮਵਰ ਕੀਰਤਨੀ ਜਥੇ ਹਾਜ਼ਰੀ ਭਰ ਰਹੇ ਹਨ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੰਤ ਜਗਜੀਤ ਸਿੰਘ ਲੋਪੋਂ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਅਤੇ ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ ਸਮੇਤ ਅਨੇਕਾਂ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸਮਾਗਮ ’ਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਸਰਬਜੀਤ ਸਿੰਘ ਲਾਡੀ ਅਤੇ ਭਾਈ ਮਨਿੰਦਰ ਸਿੰਘ ਸਮੇਤ ਨਾਮਵਰ ਰਾਗੀ ਤੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬੇ ਕੇ, ਬਰਮਿੰਘਮ ਤੋਂ ਬਾਬੇ ਕੇ ਫਾਰਮ ਤੱਕ ਸੰਗਤਾਂ ਦੀ ਆਵਾਜਾਈ ਲਈ ਰੋਜ਼ਾਨਾ ਤਿੰਨ ਵਾਰ ਮਿੰਨੀ ਬੱਸਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਸਮਾਗਮ ਵਿਚ ਹਾਜ਼ਰੀ ਭਰ ਸਕਣ। ਉਨ੍ਹਾਂ ਦੱਸਿਆ ਕਿ 9 ਰੋਜ਼ਾ ਸਮਾਗਮ ਦੀ ਸੰਪੂਰਨਤਾ 30 ਅਗਸਤ ਨੂੰ ਹੋਵੇਗੀ। ਇਸ ਦਿਨ ਪਾਠ ਦੇ ਭੋਗ ਪਾਏ ਜਾਣਗੇ ਅਤੇ ਆਰਤੀ ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸੇ ਦਿਨ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬੇ ਕੇ ਫਾਰਮ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।