26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ ਦੇ ਚੌਥੇ ਦਿਨ ਵੱਡੀ ਗਿਣਤੀ ਵਿਚ ਪੁੱਜੀ ਸੰਗਤ

ਲੈਸਟਰ (ਇੰਗਲੈਂਡ), 25 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਕਰਵਾਏ ਜਾ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਚੌਥੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਬਰਸੀ ਸਮਾਗਮ ਤਹਿਤ ਬੁੱਧਵਾਰ ਨੂੰ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਦੂਜੀ ਲੜੀ ਦੇ ਭੋਗ ਪਾਏ ਜਾਣਗੇ।

ਅਜੀਤ ਡੈਸਕ 26-08-2026
ਲੈਸਟਰ (ਇੰਗਲੈਂਡ), 25 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਕਰਵਾਏ ਜਾ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਚੌਥੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਬਰਸੀ ਸਮਾਗਮ ਤਹਿਤ ਬੁੱਧਵਾਰ ਨੂੰ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਦੂਜੀ ਲੜੀ ਦੇ ਭੋਗ ਪਾਏ ਜਾਣਗੇ। ਚੌਥੇ ਦਿਨ ਦੇ ਸਮਾਗਮ ਦੌਰਾਨ ਬੀਬੀ ਦਲੇਰ ਕੌਰ ਖਾਲਸਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਬਾਬਾ ਨੰਦ ਸਿੰਘ ਜੀ ਦੇ ਜੀਵਨ ਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸੰਗ ਪੇਸ਼ ਕਰਕੇ ਸੰਗਤ ਨੂੰ ਗੁਰਮਤਿ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਬਰਸੀ ਸਮਾਗਮ ਵਿਚ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਤੇ ਭਾਈ ਸੁਖਦੇਵ ਸਿੰਘ ਡੱਲਾ ਬਾਉਲੀ ਸਾਹਿਬ, ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਸੀਚੇਵਾਲ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੰਤ ਜਗਜੀਤ ਸਿੰਘ ਲੋਪੋਂ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਅਤੇ ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ ਸਮੇਤ ਅਨੇਕਾਂ ਸੰਤ-ਮਹਾਂਪੁਰਸ਼, ਪ੍ਰਚਾਰਕ ਤੇ ਪੰਥਕ ਸ਼ਖ਼ਸੀਅਤਾਂ ਵੱਲੋਂ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਸਮਾਗਮ ਦੇ ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਸੰਗਤ ਨੂੰ ਬਾਕੀ ਦਿਨਾਂ ਦੇ ਸਮਾਗਮਾਂ ਵਿਚ ਵੀ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅਮਰੀਕੀ ਕਾਲਜਾਂ ’ਚ 15 ਫ਼ੀਸਦੀ ਘਟੀ ਭਾਰਤੀ ਵਿਦਿਆਰਥੀਆਂ ਗਿਣਤੀ ਅਗਲੀ ਖ਼ਬਰ ਦੀਵਾਨ ਤੇ ਸਤਵੀਰ ਵਲੋਂ ਕੈਨੇਡੀਅਨ ਸੰਸਦ ਮੈਂਬਰ ਅਮਨਦੀਪ ਕੌਰ ਸੋਢੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।