26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਮਰੀਕੀ ਕਾਲਜਾਂ ’ਚ 15 ਫ਼ੀਸਦੀ ਘਟੀ ਭਾਰਤੀ ਵਿਦਿਆਰਥੀਆਂ ਗਿਣਤੀ

ਵਾਸ਼ਿੰਗਟਨ, 25 ਅਗਸਤ (ਪੀ. ਟੀ.

ਅਜੀਤ ਡੈਸਕ 26-08-2026
ਵਾਸ਼ਿੰਗਟਨ, 25 ਅਗਸਤ (ਪੀ.ਟੀ.ਆਈ.)-ਇਕ ਗੈਰ-ਮੁਨਾਫ਼ਾ ਸੰਗਠਨ ਦੀ ਰਿਪੋਰਟ ਅਨੁਸਾਰ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੇ ਵਿਚਕਾਰ, 2025-26 ਅਕਾਦਮਿਕ ਸਾਲ ਲਈ ਅਮਰੀਕੀ ਕਾਲਜਾਂ ਵਿਚ ਦਾਖਲਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ‘ਕਾਮਨ ਐਪ’ (ਜੋ ਕਿ ਇੱਕ ਹਜ਼ਾਰ ਤੋਂ ਵੱਧ ਵਿਦਿਅਕ ਸੰਸਥਾਵਾਂ ਦੀ ਨੁਮਾਇੰਦਗੀ ਕਰਦੀ ਹੈ) ਵਲੋਂ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ ਜਦੋਂ ਕਿ ਆਉਣ ਵਾਲੇ 2026-27 ਅਕਾਦਮਿਕ ਸੈਸ਼ਨ ਲਈ ਅੰਡਰਗ੍ਰੈਜੁਏਟ ਕੋਰਸਾਂ ਲਈ ਅਰਜ਼ੀਆਂ ਦੀ ਕੁੱਲ ਗਿਣਤੀ ’ਚ ਵਾਧਾ ਹੋਇਆ ਹੈ, 1 ਮਾਰਚ ਤੱਕ ਅੰਤਰਰਾਸ਼ਟਰੀ ਬਿਨੈਕਾਰਾਂ ਦੀ ਗਿਣਤੀ ’ਚ 10 ਫ਼ੀਸਦ ਦੀ ਗਿਰਾਵਟ ਆਈ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਹੈ। ਰਿਪੋਰਟ ਵਿੱਚ ਭਾਰਤ ਤੋਂ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ 15 ਫ਼ੀਸਦ ਦੀ ਕਮੀ ਨੋਟ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਉੱਚ ਸਿੱਖਿਆ ਲਈ ਅਮਰੀਕਾ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ’ਚ ਭਾਰਤ ਦਾ ਸਭ ਤੋਂ ਵੱਡਾ ਹਿੱਸਾ ਹੈ।
ਪਿਛਲੀ ਖ਼ਬਰ ਐਚ-1ਬੀ ਵੀਜ਼ਾ ਦੀ 99 ਲੱਖ ਰੁਪਏ ਫ਼ੀਸ ਨੇ ਭਾਰਤੀ ਪੇਸ਼ੇਵਰਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ ਦੇ ਚੌਥੇ ਦਿਨ ਵੱਡੀ ਗਿਣਤੀ ਵਿਚ ਪੁੱਜੀ ਸੰਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।