27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਕਰਵਾਇਆ

ਬਰੇਸ਼ੀਆ, 26 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਪੂਰਾ ਇਕ ਮਹੀਨਾ ਭਾਈ ਬਲਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਨੇ ਬੱਚਿਆਂ ਨੂੰ ਪਾਠ ਕਰਨ ਅਤੇ ਕੀਰਤਨ ਕਰਨ ਦੀ ਸਿਖਲਾਈ ਦਿੱਤੀ।

ਅਜੀਤ ਡੈਸਕ 27-08-2026
ਬਰੇਸ਼ੀਆ, 26 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਪੂਰਾ ਇਕ ਮਹੀਨਾ ਭਾਈ ਬਲਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਨੇ ਬੱਚਿਆਂ ਨੂੰ ਪਾਠ ਕਰਨ ਅਤੇ ਕੀਰਤਨ ਕਰਨ ਦੀ ਸਿਖਲਾਈ ਦਿੱਤੀ। ਇਸ ਕੈਂਪ ਦੀ ਸਮਾਪਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ । ਕੈਂਪ ਦੌਰਾਨ ਕੀਰਤਨ ਦੀ ਸਿੱਖਿਆ ਲੈਣ ਵਾਲੇ ਬੱਚਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਪਤੀ ਉਪਰੰਤ ਕੈਂਪ ਵਿਚ ਸ਼ਾਮਿਲ ਹੋਏ ਸਾਰੇ ਬੱਚਿਆਂ ਅਤੇ ਸੇਵਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਅਮਰੀਕਾ ਵਲੋਂ ਇੰਮੀਗ੍ਰੈਂਟ ਵੀਜ਼ਾ ਇੰਟਰਵਿਊਆਂ ’ਤੇ ਆਰਜ਼ੀ ਰੋਕ ਅਗਲੀ ਖ਼ਬਰ ਕਰਮਨ ਸ਼ਹਿਰ ਚ “ਮੇਲਾ ਮਾਵਾਂ ਅਤੇ ਧੀਆਂ ਦਾ” ਪਲੇਠਾ ਸੱਭਿਆਚਾਰਕ ਪ੍ਰੋਗਰਾਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।