01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੈਲਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਕੈਲਗਰੀ, 31 ਅਗਸਤ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ । ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ।

ਅਜੀਤ ਡੈਸਕ 01-09-2026
ਕੈਲਗਰੀ, 31 ਅਗਸਤ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ । ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਉਪਰੰਤ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ । ਇਸ ਸਮੇਂ ਆਸਾ ਦੀ ਵਾਰ ਦਾ ਕੀਰਤਨ ਕੈਲਗਰੀ ਯੂਥ ਵਲੋਂ ਕੀਤਾ ਗਿਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਸਾਰਾ ਦਿਨ ਦੀਵਾਨ ਸਜਾਇਆ ਗਿਆ ਜਿਸ ਵਿਚ ਭਾਈ ਸੁਖਵਿੰਦਰ ਸਿੰਘ, ਗਿਆਨੀ ਹਰਮਿੱਤਰ ਸਿੰਘ, ਗਿਆਨੀ ਜਗਤਾਰ ਸਿੰਘ, ਭਾਈ ਜਗਦੇਵ ਸਿੰਘ ਜਾਚਕ, ਭਾਈ ਜਗਦੀਪ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਤਰਲੋਕ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ । ਇਸ ਸਮੇਂ ਗੁਰੂ ਘਰ ਦੇ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਢਿੱਲੋ ਧੀਰੋਵਾਲ ਹੁਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ । 31- ਧਾਮੀ-01 ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੰਗਤਾਂ ਨੂੰ ਕੀਰਤਨ ਸਵਰਣ ਕਰਵਾਉਂਦੇ ਹੋਏ। ਤਸਵੀਰ: ਜਸਜੀਤ ਸਿੰਘ
ਪਿਛਲੀ ਖ਼ਬਰ ਵਿਦਿਅਕ ਬਦਲਾਅ ਬਾਰੇ ਪ੍ਰਿੰ. ਸੰਘਾ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਦਲੀਪ ਟਰਾਫੀ ਵਿਚ ਅਰਧ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਬਣੇ ਵੈਭਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।