ਰਿਚਮੰਡ ਹਿੱਲ ’ਚ ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ
ਨਿਊਯਾਰਕ, 1 ਸਤੰਬਰ (ਰਾਜੂ ਸਾਹਿਬਾਜ਼ਪੁਰਾ)-ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ ਵਿਖੇ ਪੰਥ ਦੇ ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਭਾਈ ਦਿਲਾਵਰ ਸਿੰਘ ਬੱਬਰ, ਭਾਈ ਅਨੋਖ ਸਿੰਘ ਬੱਬਰ, ਭਾਈ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨਾ ਅਤੇ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ।
ਨਿਊਯਾਰਕ, 1 ਸਤੰਬਰ (ਰਾਜੂ ਸਾਹਿਬਾਜ਼ਪੁਰਾ)-ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ ਵਿਖੇ ਪੰਥ ਦੇ ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਭਾਈ ਦਿਲਾਵਰ ਸਿੰਘ ਬੱਬਰ, ਭਾਈ ਅਨੋਖ ਸਿੰਘ ਬੱਬਰ, ਭਾਈ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨਾ ਅਤੇ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ।ਇਸ ਮੌਕੇ ਪੰਥਕ ਕਥਾਵਾਚਕਾਂ ਅਤੇ ਬੁਲਾਰਿਆਂ ਨੇ ਸ਼ਹੀਦਾਂ ਦੇ ਸੰਘਰਸ਼ਮਈ ਜੀਵਨ, ਕੌਮ ਪ੍ਰਤੀ ਸਮਰਪਣ ਅਤੇ ਕੁਰਬਾਨੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਪਛਾਣ ਅਤੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ।ਕੈਨੇਡਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅਮਰੀਕ ਸਿੰਘ ਸੁਨਾਮ ਨੇ ਸ਼ਮੂਲੀਅਤ ਕਰਦਿਆਂ ਕੌਮੀ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਥਕ ਸੰਘਰਸ਼ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਢਾਡੀ ਜਥਿਆਂ ਨੇ ਜੋਸ਼ ਭਰਪੂਰ ਵਾਰਾਂ ਪੇਸ਼ ਕੀਤੀਆਂ, ਜਦਕਿ ਕਵੀਸ਼ਰੀ ਜਥਿਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਜੀਵਨ-ਗਾਥਾਵਾਂ ਸੰਗਤਾਂ ਤੱਕ ਪਹੁੰਚਾਈਆਂ।ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਦੀ ਪ੍ਰਬੰਧਕ ਕਮੇਟੀ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਬੁਲਾਰਿਆਂ ਨੇ ਸਿੱਖ ਹੱਕਾਂ, ਕੌਮੀ ਪਛਾਣ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਵੀ ਦੁਹਰਾਇਆ।ਸਮਾਗਮ ਦੇ ਅਖੀਰ ਵਿੱਚ ਕਿਹਾ ਗਿਆ ਕਿ ਸ਼ਹੀਦ ਕਿਸੇ ਵੀ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਤਿਹਾਸ, ਹੱਕਾਂ ਅਤੇ ਭਵਿੱਖ ਪ੍ਰਤੀ ਸੁਚੇਤ ਰਹਿਣ ਲਈ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।