ਲੰਡਨ, 6 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸਥਾਨਕ ਹਿੰਦੂ ਭਾਈਚਾਰੇ ਨਾਲ ਮਿਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।ਢੇਸੀ ਨੇ ਕਿਹਾ ਕਿ ਸਥਾਨਕ ਸਲੋਹ ਮੰਦਰ ਵਿਖੇ ਕਰਵਾਏ ਗਏ ਜਨਮ ਅਸ਼ਟਮੀ ਦੇ ਖ਼ੂਬਸੂਰਤ ਅਤੇ ਉਤਸ਼ਾਹਪੂਰਵਕ ਸਮਾਗਮਾਂ ਵਿਚ ਸ਼ਾਮਿਲ ਹੋਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਵਾਲਾ ਮੌਕਾ ਸੀ। ਇਸ ਮੌਕੇ ਉਨ੍ਹਾਂ ਨੇ ਮੰਦਰ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਸਥਾਨਕ ਹਿੰਦੂ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੀ ਸਾਂਝ ਲਈ ਜਾਣੇ ਜਾਂਦੇ ਸਲੋਹ ਵਿਚ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਥਾਨਕ ਭਾਈਚਾਰਿਆਂ ਨੂੰ ਇਕ-ਦੂਜੇ ਦੇ ਹੋਰ ਨੇੜੇ ਲਿਆਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।
ਸਲੋਹ ’ਚ ਜਨਮ ਅਸ਼ਟਮੀ ਦੀਆਂ ਰੌਣਕਾਂ
ਲੰਡਨ, 6 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸਥਾਨਕ ਹਿੰਦੂ ਭਾਈਚਾਰੇ ਨਾਲ ਮਿਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਢੇਸੀ ਨੇ ਕਿਹਾ ਕਿ ਸਥਾਨਕ ਸਲੋਹ ਮੰਦਰ ਵਿਖੇ ਕਰਵਾਏ ਗਏ ਜਨਮ ਅਸ਼ਟਮੀ ਦੇ ਖ਼ੂਬਸੂਰਤ ਅਤੇ ਉਤਸ਼ਾਹਪੂਰਵਕ ਸਮਾਗਮਾਂ ਵਿਚ ਸ਼ਾਮਿਲ ਹੋਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਵਾਲਾ ਮੌਕਾ ਸੀ।
ਅਜੀਤ ਡੈਸਕ
07-09-2026