09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲੈਸਟਰ ਵਿਖੇ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਰਾਗੀ ਤੇ ਢਾਡੀ ਜਥਿਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੰਗਤਾਂ ਨੂੰ ਕਰਵਾਇਆ ਜਾਣੂ ਲੈਸਟਰ (ਇੰਗਲੈਂਡ),8 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਵੱਸਦੇ ਕੇਹਰ ਸਿੰਘ ਅਤੇ ਸੁਬੇਗ ਸਿੰਘ ਦੇ ਉਪਰਾਲੇ ਸਦਕਾ ਦੌਲਤਪੁਰ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ, ਲੈਸਟਰ ਵਿਖੇ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਸਮਾਗਮ ਦੌਰਾਨ ਬੱਬਰ ਅਕਾਲੀ ਲਹਿਰ ਦੇ ਸ਼ਹੀਦ ਬਾਬਾ ਕਰਮ ਸਿੰਘ ਦੌਲਤਪੁਰੀ, ਬੱਬਰ ਉਦੈ ਸਿੰਘ ਰਾਮਗੜ੍ਹ ਝੁੱਗੀਆਂ, ਬਾਬਾ ਮੁਹਿੰਦਰ ਸਿੰਘ, ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ਸਿੰਘ, ਆਸਾ ਸਿੰਘ, ਦਲੀਪ ਸਿੰਘ ਗੋਸਲ, ਆਤਮਾ ਸਿੰਘ ਬੀਕਾ, ਕਿਸ਼ਨ ਸਿੰਘ, ਧੰਨਾ ਸਿੰਘ ਬਹਿਬਲਪੁਰੀਏ, ਦਲੀਪ ਸਿੰਘ ਫਾਹਲਾ, ਜਵੰਦ ਸਿੰਘ ਨੰਗਲ ਕਲਾਂ ਅਤੇ ਚੱਕਰਵਰਤੀ ਬੱਬਰ ਜੱਥੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਅਜੀਤ ਡੈਸਕ 09-09-2026
ਰਾਗੀ ਤੇ ਢਾਡੀ ਜਥਿਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੰਗਤਾਂ ਨੂੰ ਕਰਵਾਇਆ ਜਾਣੂ

ਲੈਸਟਰ (ਇੰਗਲੈਂਡ),8 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਵੱਸਦੇ ਕੇਹਰ ਸਿੰਘ ਅਤੇ ਸੁਬੇਗ ਸਿੰਘ ਦੇ ਉਪਰਾਲੇ ਸਦਕਾ ਦੌਲਤਪੁਰ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ, ਲੈਸਟਰ ਵਿਖੇ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ।ਸਮਾਗਮ ਦੌਰਾਨ ਬੱਬਰ ਅਕਾਲੀ ਲਹਿਰ ਦੇ ਸ਼ਹੀਦ ਬਾਬਾ ਕਰਮ ਸਿੰਘ ਦੌਲਤਪੁਰੀ, ਬੱਬਰ ਉਦੈ ਸਿੰਘ ਰਾਮਗੜ੍ਹ ਝੁੱਗੀਆਂ, ਬਾਬਾ ਮੁਹਿੰਦਰ ਸਿੰਘ, ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ਸਿੰਘ, ਆਸਾ ਸਿੰਘ, ਦਲੀਪ ਸਿੰਘ ਗੋਸਲ, ਆਤਮਾ ਸਿੰਘ ਬੀਕਾ, ਕਿਸ਼ਨ ਸਿੰਘ, ਧੰਨਾ ਸਿੰਘ ਬਹਿਬਲਪੁਰੀਏ, ਦਲੀਪ ਸਿੰਘ ਫਾਹਲਾ, ਜਵੰਦ ਸਿੰਘ ਨੰਗਲ ਕਲਾਂ ਅਤੇ ਚੱਕਰਵਰਤੀ ਬੱਬਰ ਜੱਥੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਸ਼ਹੀਦੀ ਸਮਾਗਮ ਵਿਚ ਹਜ਼ੂਰੀ ਰਾਗੀ ਭਾਈ ਕੁਲਬੀਰ ਸਿੰਘ ਮਹਿਤਾ ਚੌਕ, ਆਰਤੀ ਕੀਰਤਨ, ਪੰਥਕ ਰਾਗੀ ਜਥਾ ਭਾਈ ਹਰਜਿੰਦਰ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਕੋਟ ਪਾਲੀਆਂ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥਕ ਢਾਡੀ ਜੱਥਾ ਗਿਆਨੀ ਇਕਬਾਲ ਸਿੰਘ ਰਸੂਲਪੁਰੀਏ ਨੇ ਢਾਡੀ ਵਾਰਾਂ ਰਾਹੀਂ ਬੱਬਰ ਅਕਾਲੀ ਸਿੰਘਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਬਾਰੇ ਖੋਜ ਭਰਪੂਰ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ।ਇਸ ਮੌਕੇ ਮੁੱਖ ਬੁਲਾਰੇ ਕੇਹਰ ਸਿੰਘ ਦੌਲਤਪੁਰੀ, ਸਰਬਜੀਤ ਸਿੰਘ ਸੰਘਾ ਅਤੇ ਗਿਆਨੀ ਰਣਧੀਰ ਸਿੰਘ ਸੰਭਲ ਨੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸਟੇਜ ਦੀ ਸੇਵਾ ਵੀ ਸੁਚੱਜੇ ਢੰਗ ਨਾਲ ਨਿਭਾਈ ਗਈ।ਇਸ ਮੌਕੇ ਮੁੱਖ ਪ੍ਰਬੰਧਕ ਜਰਨੈਲ ਸਿੰਘ ਰਾਣਾ, ਜਸਪਾਲ ਸਿੰਘ ਢਿੱਲੋਂ, ਹਰਭਜਨ ਸਿੰਘ, ਸੰਗੀਤਕਾਰ ਗਿਆਨੀ ਬਲਵੰਤ ਸਿੰਘ ਲਿੱਤਰਾਂ ਵਾਲੇ, ਸ੍ਰ. ਜਗਤਾਰ ਸਿੰਘ ਰਾਹੋਂ, ਗਿਆਨੀ ਦਰਸ਼ਨ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਬਲਿੰਦਰ ਸਿੰਘ ਸਮਰਾ, ਤਰਨਜੀਤ ਸਿੰਘ ਵਾਲੀਆ, ਗਿਆਨੀ ਸੁਖਚੈਨ ਸਿੰਘ ਦਮਦਮੀ ਟਕਸਾਲ ਅਤੇ ਭਾਈ ਝਲਮਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਆਰ . ਐੱਸ . ਐੱਸ . ਤੋਂ ਸੁਚੇਤ ਰਹਿਣ ਸਿੱਖ - ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਅਗਲੀ ਖ਼ਬਰ ਲੂਟਨ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।