12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਰਾਸਤੀ ਦਰੱਖਤ ਵੱਢਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਸੰਤ ਸੀਚੇਵਾਲ

ਪੰਜਾਬ ’ਚ ਖੇਤੀ ਵਿਭਿੰਨਤਾ ਲਿਆਉਣ ਲਈ ਪ੍ਰਵਾਸੀ ਪੰਜਾਬੀ ਸਹਿਯੋਗ ਦੇਣ ਲੈਸਟਰ (ਇੰਗਲੈਂਡ), 11 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਰਾਜ ਸਭਾ ਮੈਂਬਰ ਅਤੇ ਉਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਕੁਦਰਤੀ ਅਤੇ ਇਤਿਹਾਸਕ ਵਿਰਾਸਤ ਦਾ ਅਹਿਮ ਹਿੱਸਾ ਬਣੇ ਪੁਰਾਤਨ ਤੇ ਵਿਰਾਸਤੀ ਦਰੱਖਤਾਂ ਨੂੰ ਵੱਢਣ ਵਾਲਿਆਂ ਖ਼ਿਲਾਫ਼ ਹੁਣ ਕਾਰਵਾਈ ਕੀਤੀ ਜਾਵੇਗੀ। ਇੰਗਲੈਂਡ ਦੌਰੇ ਦੌਰਾਨ ਲੈਸਟਰ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਪੰਜਾਬ ਦੇ ਪਾਣੀ, ਵਾਤਾਵਰਨ, ਖੇਤੀ ਵਿਭਿੰਨਤਾ ਅਤੇ ਵਿਰਾਸਤੀ ਦਰੱਖਤਾਂ ਦੀ ਸੰਭਾਲ ਸਮੇਤ ਕਈ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 12-09-2026
ਪੰਜਾਬ ’ਚ ਖੇਤੀ ਵਿਭਿੰਨਤਾ ਲਿਆਉਣ ਲਈ ਪ੍ਰਵਾਸੀ ਪੰਜਾਬੀ ਸਹਿਯੋਗ ਦੇਣ
ਲੈਸਟਰ (ਇੰਗਲੈਂਡ), 11 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਰਾਜ ਸਭਾ ਮੈਂਬਰ ਅਤੇ ਉਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਕੁਦਰਤੀ ਅਤੇ ਇਤਿਹਾਸਕ ਵਿਰਾਸਤ ਦਾ ਅਹਿਮ ਹਿੱਸਾ ਬਣੇ ਪੁਰਾਤਨ ਤੇ ਵਿਰਾਸਤੀ ਦਰੱਖਤਾਂ ਨੂੰ ਵੱਢਣ ਵਾਲਿਆਂ ਖ਼ਿਲਾਫ਼ ਹੁਣ ਕਾਰਵਾਈ ਕੀਤੀ ਜਾਵੇਗੀ। ਇੰਗਲੈਂਡ ਦੌਰੇ ਦੌਰਾਨ ਲੈਸਟਰ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਪੰਜਾਬ ਦੇ ਪਾਣੀ, ਵਾਤਾਵਰਨ, ਖੇਤੀ ਵਿਭਿੰਨਤਾ ਅਤੇ ਵਿਰਾਸਤੀ ਦਰੱਖਤਾਂ ਦੀ ਸੰਭਾਲ ਸਮੇਤ ਕਈ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੈਂਕੜੇ ਸਾਲ ਪੁਰਾਣੇ ਦਰੱਖਤ ਮਹਿਜ਼ ਰੁੱਖ ਨਹੀਂ, ਸਗੋਂ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਕੁਦਰਤੀ ਵਿਰਾਸਤ ਦੀਆਂ ਅਨਮੋਲ ਨਿਸ਼ਾਨੀਆਂ ਹਨ, ਜਿਨ੍ਹਾਂ ਦੀ ਪਛਾਣ ਅਤੇ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਨਾਲ-ਨਾਲ ਬੇਲੋੜੀ ਕਟਾਈ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕਰਨੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂਅ ’ਤੇ ਪੁਰਾਤਨ ਦਰੱਖਤਾਂ ਦੀ ਬੇਲੋੜੀ ਕਟਾਈ ਨੂੰ ਕਿਸੇ ਵੀ ਕੀਮਤ ’ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਅਜਿਹੇ ਦਰੱਖਤਾਂ ਨੂੰ ਬਚਾਉਣ ਲਈ ਬਦਲਵੇਂ ਰਾਹ ਤਲਾਸ਼ਣੇ ਚਾਹੀਦੇ ਹਨ। ਪੰਜਾਬ ਵਿਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਗੰਭੀਰ ਚੁਣੌਤੀ ਦੱਸਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸੂਬੇ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢ ਕੇ ਖੇਤੀ ਵਿਭਿੰਨਤਾ ਵੱਲ ਲਿਜਾਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਵਾਲੀਆਂ ਬਦਲਵੀਆਂ ਫ਼ਸਲਾਂ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਫ਼ਸਲਾਂ ਦੀ ਯਕੀਨੀ ਖ਼ਰੀਦ, ਵਾਜਬ ਭਾਅ ਅਤੇ ਮੰਡੀਕਰਨ ਦਾ ਢੁੱਕਵਾਂ ਪ੍ਰਬੰਧ ਕਰਨਾ ਵੀ ਜ਼ਰੂਰੀ ਹੈ, ਕਿਉਂਕਿ ਕਿਸਾਨ ਦੀ ਆਮਦਨ ਸੁਰੱਖਿਅਤ ਕੀਤੇ ਬਿਨਾਂ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਸਫ਼ਲ ਨਹੀਂ ਬਣਾਇਆ ਜਾ ਸਕਦਾ। ਸੰਤ ਸੀਚੇਵਾਲ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਖੇਤੀ ਅਤੇ ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਦੀ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ।
ਪਿਛਲੀ ਖ਼ਬਰ ਪ੍ਰਵਾਸ ’ਚ ਕਟੌਤੀ ਸੂਬੇ ਲਈ ਘਾਤਕ-ਮੁੱਖ ਮੰਤਰੀ ਅਗਲੀ ਖ਼ਬਰ ਚਾਕੂ ਲੈ ਕੇ ਪਿੱਛੇ ਦੌੜਨ ਵਾਲੇ ਵਿਅਕਤੀ ਦੀ ਵੀਡੀਓ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।