14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਟਰੰਪ ਪ੍ਰਸ਼ਾਸਨ ਨੂੰ ਝਟਕਾ, ਕਰਮਚਾਰੀਆਂ ਦੀ ਗਿਣਤੀ ਅੱਧੀ ਕਰਨ ਦੀ ਕੋਸ਼ਿਸ਼ ਨਾਕਾਮ

ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਇਕ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਝਟਕਾ ਦਿੰਦਿਆਂ ‘ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ’ ਵਿਚ ਕਰਮਚਾਰੀਆਂ ਦੀ ਗਿਣਤੀ ਅੱਧੀ ਕਰਨ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ| ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਟਰੰਪ ਪ੍ਰਸ਼ਾਸਨ ਨੇ ‘ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ’ (ਫੇਮਾ) ਨੂੰ ਆਪਣੇ ਕਰਮਚਾਰੀਆਂ ਦੀ ਗਿਣਤੀ ਅੱਧੀ ਕਰਨ ਦਾ ਹੁਕਮ ਦੇ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੈਨ ਫਰਾਂਸਿਸਕੋ ਵਿੱਚ ਅਮਰੀਕੀ ਜ਼ਿਲਾ ਜੱਜ ਸੂਜ਼ਨ ਇਲਸਟਨ ਨੇ ਲੰਘੀ ਦੇਰ ਰਾਤ ਜਾਰੀ ਕੀਤੇ ਇੱਕ ਫੈਸਲੇ ਵਿੱਚ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ ਦੇ ਆਪਣੇ ਕਰਮਚਾਰੀਆਂ ਬਾਰੇ ਅਧਿਕਾਰਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਤੇ ਏਜੰਸੀ ਨੂੰ ਆਫ਼ਤ-ਰਾਹਤ ਕਾਰਜਾਂ ਨਾਲ ਜੁੜੀਆਂ ਹਜ਼ਾਰਾਂ ਨੌਕਰੀਆਂ ਖਤਮ ਕਰਨ ਲਈ ਮਜਬੂਰ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕੀਤਾ ਹੈ।

ਅਜੀਤ ਡੈਸਕ 14-09-2026
ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਇਕ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਝਟਕਾ ਦਿੰਦਿਆਂ ‘ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ’ ਵਿਚ ਕਰਮਚਾਰੀਆਂ ਦੀ ਗਿਣਤੀ ਅੱਧੀ ਕਰਨ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ| ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਟਰੰਪ ਪ੍ਰਸ਼ਾਸਨ ਨੇ ‘ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ’ (ਫੇਮਾ) ਨੂੰ ਆਪਣੇ ਕਰਮਚਾਰੀਆਂ ਦੀ ਗਿਣਤੀ ਅੱਧੀ ਕਰਨ ਦਾ ਹੁਕਮ ਦੇ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੈਨ ਫਰਾਂਸਿਸਕੋ ਵਿੱਚ ਅਮਰੀਕੀ ਜ਼ਿਲਾ ਜੱਜ ਸੂਜ਼ਨ ਇਲਸਟਨ ਨੇ ਲੰਘੀ ਦੇਰ ਰਾਤ ਜਾਰੀ ਕੀਤੇ ਇੱਕ ਫੈਸਲੇ ਵਿੱਚ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ ਦੇ ਆਪਣੇ ਕਰਮਚਾਰੀਆਂ ਬਾਰੇ ਅਧਿਕਾਰਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਤੇ ਏਜੰਸੀ ਨੂੰ ਆਫ਼ਤ-ਰਾਹਤ ਕਾਰਜਾਂ ਨਾਲ ਜੁੜੀਆਂ ਹਜ਼ਾਰਾਂ ਨੌਕਰੀਆਂ ਖਤਮ ਕਰਨ ਲਈ ਮਜਬੂਰ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕੀਤਾ ਹੈ। ਮੁਕੱਦਮਾ ਕਰਨ ਵਾਲੀਆਂ ਯੂਨੀਅਨਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ, ਇਲਸਟਨ ਨੇ ਕਿਹਾ ਕਿ ਵਿਭਾਗ ਨੇ ਪਿਛਲੇ ਸਾਲ ਫੇਮਾ ਨੂੰ ਆਫ਼ਤਾਂ ਦੌਰਾਨ ਸੇਵਾਵਾਂ ਦੇਣ ਵਾਲੇ ਹਜ਼ਾਰਾਂ ਕਰਮਚਾਰੀਆਂ ਦੇ ਆਰਜ਼ੀ ਇਕਰਾਰਨਾਮਿਆਂ ਨੂੰ ਨਵਿਆਉਣ ਤੋਂ ਰੋਕਣ ਲਈ ਕਦਮ ਚੁੱਕ ਕੇ ਕਾਨੂੰਨ ਨੂੰ ਅਖੋਂ ਪਰੋਖੇ ਕੀਤਾ ਤੇ ਆਪਹੁਦਰੇ ਢੰਗ ਨਾਲ ਕੰਮ ਕੀਤਾ ਹੈ।
ਪਿਛਲੀ ਖ਼ਬਰ ਸਕਾਟਲੈਂਡ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਵਧਦੀ ਗਿਣਤੀ ਬਣੀ ਗੰਭੀਰ ਖ਼ਤਰਾ ਅਗਲੀ ਖ਼ਬਰ ਅਮਰੀਕਾ ਵਿਚ ਡੀਜਲ ਦੀਆਂ ਕੀਮਤਾਂ ਵਧਣ ਨਾਲ ਵਧੇਗੀ ਮਹਿੰਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।