15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਲਗਰੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਕੈਲਗਰੀ, 14 ਸਤੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਈ ਅਰਵਿੰਦਰ ਸਿੰਘ ਵਲੋਂ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 15-09-2026
ਕੈਲਗਰੀ, 14 ਸਤੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਈ ਅਰਵਿੰਦਰ ਸਿੰਘ ਵਲੋਂ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਦੀਵਾਨ ਵਿਚ ਭਾਈ ਨਵਦੀਪ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਬਲਬੀਰ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਤਰਲੋਕ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਗੁਰਸੇਵਕ ਸਿੰਘ ਨੇ ਕੀਰਤਨ ਕੀਤਾ। ਸ਼ਾਮ ਵੇਲੇ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਬੱਚਿਆਂ ਵਲੋਂ ਕੀਤਾ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਗਰੇਵਾਲ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੰਸਦ ਮੈਂਬਰ ਦਲਵਿੰਦਰ ਸਿੰਘ ਗਿੱਲ ਅਤੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਵੀ ਸੰਗਤਾਂ ਨੂੰ ਵਧਾਈ ਦਿੱਤੀ। ਭਾਈ ਦਲਜੀਤ ਸਿੰਘ ਢਿੱਲੋਂ ਧੀਰੋਵਾਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ।
ਪਿਛਲੀ ਖ਼ਬਰ ਕੋਲਕਾਤਾ ’ਚ ਗਣੇਸ਼ ਚਤੁਰਥੀ ਮੌਕੇ ਇਕ ਵਰਕਰ ਇਕ ਦੁਕਾਨ ’ਤੇ ਰੱਖੇ ਵਿਸ਼ਾਲ ‘ਮੋਦਕ’ (ਇਕ ਤਰ੍ਹਾਂ ਦੀ ਮਠਿਆਈ) ਨੂੰ ਸਜਾਉਂਦੀ... ਅਗਲੀ ਖ਼ਬਰ ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।