ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਟੋਰਾਂਟੋ, 14 ਸਤੰਬਰ (ਹਰਜੀਤ ਸਿੰਘ ਬਾਜਵਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ‘ਸ੍ਰੀ ਗੁਰੂ ਸਿੰਘ ਸਭਾ ਮਾਲਟਨ’ ਗੁਰੂਘਰ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ, ਜਿਸ ਬਾਰੇ ਸੀਨੀਅਰ ਪੱਤਰਕਾਰ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਤੋਂ ਅਗਵਾਈ ਲੈ ਕੇ ਹਰ ਪ੍ਰਾਣੀ ਦੇ ਜੀਵਨ ਨੂੰ ਸੇਧ ਮਿਲਦੀ ਹੈ ਅਤੇ ਸਰਬੱਤ ਦੇ ਭਲੇ ਵਿਚ ਜੀਵਨ ਗੁਜ਼ਾਰਨ ਦਾ ਉਤਸ਼ਾਹ ਪ੍ਰਾਪਤ ਹੁੰਦਾ ਹੈ।
ਅਜੀਤ ਡੈਸਕ
15-09-2026