18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਲੈਸਟਰ, 17 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰਖੋਵਾਲ ਨਿਰਮਲ ਸੰਪ੍ਰਦਾਇ ਦੇ ਮੁਖੀ ਅਤੇ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਾਲੇ ਸੰਤ ਬਾਬਾ ਭਗਵਾਨ ਸਿੰਘ ਦੀ ਅਗਵਾਈ ਹੇਠ ਸਤਿਕਾਰ ਸਹਿਤ ਮਨਾਇਆ ਗਿਆ। ਦੋ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਮੁੱਖ ਪ੍ਰਬੰਧਕ ਭਾਈ ਭਾਗ ਸਿੰਘ ਨੇ ਕੀਰਤਨ ਕੀਤਾ, ਜਦਕਿ ਸਿੱਖ ਵਿਦਵਾਨ ਗਿਆਨੀ ਰਣਧੀਰ ਸਿੰਘ ਸੰਭਲ ਨੇ ਗੁਰ-ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਛਾਪੇਮਾਰੀ ਦੌਰਾਨ ਬਰਾਮਦ ਨਕਦੀ। ਤਸਵੀਰਃ ਮਨਪ੍ਰੀਤ ਸਿੰਘ ਬੱਧਨੀ ਕਲਾਂ 18-09-2026
ਲੈਸਟਰ, 17 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰਖੋਵਾਲ ਨਿਰਮਲ ਸੰਪ੍ਰਦਾਇ ਦੇ ਮੁਖੀ ਅਤੇ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਾਲੇ ਸੰਤ ਬਾਬਾ ਭਗਵਾਨ ਸਿੰਘ ਦੀ ਅਗਵਾਈ ਹੇਠ ਸਤਿਕਾਰ ਸਹਿਤ ਮਨਾਇਆ ਗਿਆ। ਦੋ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਮੁੱਖ ਪ੍ਰਬੰਧਕ ਭਾਈ ਭਾਗ ਸਿੰਘ ਨੇ ਕੀਰਤਨ ਕੀਤਾ, ਜਦਕਿ ਸਿੱਖ ਵਿਦਵਾਨ ਗਿਆਨੀ ਰਣਧੀਰ ਸਿੰਘ ਸੰਭਲ ਨੇ ਗੁਰ-ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅਮਲੀ ਜੀਵਨ ਵਿਚ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗਿਆਨੀ ਭਾਗ ਸਿੰਘ, ਬਾਬਾ ਗੁਰਮੇਲ ਸਿੰਘ, ਸੁਖਬੀਰ ਸਿੰਘ, ਅਰਵਿੰਦਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਨੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲਿਆਂ ਅਤੇ ਉਨ੍ਹਾਂ ਦੇ ਸੇਵਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਸਵਿੰਦਰ ਸਿੰਘ, ਦਮਨਜੀਤ ਸਿੰਘ, ਲਮਿੰਗਟਨ ਤੋਂ ਅਮਰਦੀਪ ਸਿੰਘ ਸੰਘਾ, ਬ੍ਰਹਮਦੀਪ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ ਅਤੇ ਮਨਜੀਤ ਸਿੰਘ ਆਦਿ ਪਤਵੰਤੇ ਹਾਜ਼ਰ ਸਨ। ਸਟੇਜ ਦੀ ਸੇਵਾ ਪ੍ਰਧਾਨ ਭਾਗ ਸਿੰਘ ਅਤੇ ਅਰਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਸਿੱਖਾਂ ਦੀ ਤਾਰੀਫ਼ ਕਰਨ ’ ਤੇ ਰੀਸਟੋਰ ਬ੍ਰਿਟੇਨ ਪਾਰਟੀ ਦੀ ਕੌਂਸਲਰ ਦਾ ਆਪਣੀ ਹੀ ਪਾਰਟੀ ਅੰਦਰ ਵਿਰੋਧ ਅਗਲੀ ਖ਼ਬਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਨਿਯਮ ਸਖ਼ਤ ਕਰਨ ’ ਤੇ ਮਿਲੇ - ਜੁਲੇ ਪ੍ਰਤੀਕਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।