ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਸੇਵਾ ਕੈਂਪ
ਗਲਾਸਗੋ, 27 ਸਤੰਬਰ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਦੀ ਪ੍ਰਬੰਧਕ ਕਮੇਟੀ ਵਲੋਂ ਪਰਮਜੀਤ ਕੌਰ ਪੁਰੇਵਾਲ ਅਤੇ ਸ਼ਰਨਦੀਪ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਮੈਕਮਿਲਨ ਕੌਫੀ ਮੌਰਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਸਰ ਪੀੜਤਾਂ ਦੀ ਸਹਾਇਤਾ ਕਰਨ ਵਾਲੀ ਸੰਸਥਾ ਮੈਕਮਿਲਨ ਕੈਂਸਰ ਸਪੋਰਟ ਲਈ ਸੰਗਤ ਨੇ ਮਾਇਆ ਇਕੱਤਰ ਕੀਤੀ।
ਅਜੀਤ ਡੈਸਕ
28-09-2026