10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸ਼ਾਂਤਮਈ ਚੋਣਾਂ ਨੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ - ਮੱਲ੍ਹੀ , ਦਿਆ ਸਿੰਘ

ਲੈਸਟਰ (ਇੰਗਲੈਂਡ), 9 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਵੈਸਟ ਬਰੋਮਵਿਚ ਦੇ ਪ੍ਰਧਾਨ ਭਾਈ ਦਿਆ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਲੈਸਟਰ ਵਿਖੇ ਪੁੱਜ ਕੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਵੀਂ ਚੁਣੀ ਗਈ ਸ਼ੇਰ ਸੰਗਤ ਗਰੁੱਪ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਰੂਪੋਵਾਲ ਨੂੰ ਨਿੱਘੀਆਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੀਆਂ ਚੋਣਾਂ ਦੌਰਾਨ ਤੀਰ ਗਰੁੱਪ ਅਤੇ ਸ਼ੇਰ ਸੰਗਤ ਗਰੁੱਪ ਵਲੋਂਂ ਆਪਸੀ ਭਾਈਚਾਰਕ ਸਾਂਝ, ਪਿਆਰ, ਸਤਿਕਾਰ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੈਸਟਰ ਦੀ ਸਿੱਖ ਸੰਗਤ ਅਤੇ ਤਿੰਨਾਂ ਗਰੁੱਪਾਂ ਦੇ ਆਗੂਆਂ ਨੇ ਸਮੁੱਚੇ ਬਰਤਾਨੀਆ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਲਈ ਇਕ ਸ਼ਲਾਘਾਯੋਗ ਮਿਸਾਲ ਪੇਸ਼ ਕੀਤੀ ਹੈ।

ਅਜੀਤ ਡੈਸਕ 10-10-2026
ਲੈਸਟਰ (ਇੰਗਲੈਂਡ), 9 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਵੈਸਟ ਬਰੋਮਵਿਚ ਦੇ ਪ੍ਰਧਾਨ ਭਾਈ ਦਿਆ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਲੈਸਟਰ ਵਿਖੇ ਪੁੱਜ ਕੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਵੀਂ ਚੁਣੀ ਗਈ ਸ਼ੇਰ ਸੰਗਤ ਗਰੁੱਪ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਰੂਪੋਵਾਲ ਨੂੰ ਨਿੱਘੀਆਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੀਆਂ ਚੋਣਾਂ ਦੌਰਾਨ ਤੀਰ ਗਰੁੱਪ ਅਤੇ ਸ਼ੇਰ ਸੰਗਤ ਗਰੁੱਪ ਵਲੋਂਂ ਆਪਸੀ ਭਾਈਚਾਰਕ ਸਾਂਝ, ਪਿਆਰ, ਸਤਿਕਾਰ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੈਸਟਰ ਦੀ ਸਿੱਖ ਸੰਗਤ ਅਤੇ ਤਿੰਨਾਂ ਗਰੁੱਪਾਂ ਦੇ ਆਗੂਆਂ ਨੇ ਸਮੁੱਚੇ ਬਰਤਾਨੀਆ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਲਈ ਇਕ ਸ਼ਲਾਘਾਯੋਗ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ. ਗੁਰਨਾਮ ਸਿੰਘ ਨਵਾਂਸ਼ਹਿਰ ਅਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਤੇ ਗੁਰੂ ਘਰ ਦੇ ਸਾਬਕਾ ਪ੍ਰਧਾਨ ਰਾਜਮਨਜਿੰਦਰ ਸਿੰਘ ਰਾਜਾ ਕੰਗ ਦੀਆਂ ਪੰਥਕ ਅਤੇ ਸਮਾਜ ਸੇਵੀ ਸੇਵਾਵਾਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਦੋਵੇਂ ਆਗੂ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਅਤੇ ਹੋਰਨਾਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲੋਕ ਭਲਾਈ ਦੇ ਕਾਰਜ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀਆਂ ਚੋਣਾਂ ਵਿਚ ਜਿੱਤ-ਹਾਰ ਨਾਲੋਂ ਵੱਧ ਮਹੱਤਵਪੂਰਨ ਸੰਗਤਾਂ ਦੀ ਏਕਤਾ ਅਤੇ ਗੁਰੂ ਘਰ ਦੀ ਚੜ੍ਹਦੀ ਕਲਾ ਹੈ ਅਤੇ ਲੈਸਟਰ ਦੇ ਤਿੰਨਾਂ ਗਰੁੱਪਾਂ ਨੇ ਆਪਸੀ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖ ਕੇ ਇਸ ਗੱਲ ਨੂੰ ਸਾਬਤ ਕੀਤਾ ਹੈ। ਗੁਰਮੇਲ ਸਿੰਘ ਮੱਲ੍ਹੀ ਅਤੇ ਭਾਈ ਦਿਆ ਸਿੰਘ ਨੇ ਕਿਹਾ ਕਿ ਸਿੱਖ ਧਰਮ ਦਾ ਮੁੱਖ ਸਿਧਾਂਤ ਸਰਬੱਤ ਦਾ ਭਲਾ ਅਤੇ ਨਿਸ਼ਕਾਮ ਸੇਵਾ ਹੈ, ਜਿਸ ਤਹਿਤ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਧਾਰਮਿਕ ਕਾਰਜਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਵੀ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂਂ ਪ੍ਰਧਾਨ ਗੁਰਨਾਮ ਸਿੰਘ ਰੂਪੋਵਾਲ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਗੁਰੂ ਘਰ ਦੀ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਰਾਜਮਨਜਿੰਦਰ ਸਿੰਘ ਰਾਜਾ ਕੰਗ ਅਤੇ ਗੁਰਨਾਮ ਸਿੰਘ ਨਵਾਂਸ਼ਹਿਰ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਲੋਕ ਭਲਾਈ ਦੇ ਕਾਰਜਾਂ ਦੀ ਸਾਂਝ ਭਵਿੱਖ ਵਿਚ ਵੀ ਇਸੇ ਤਰ੍ਹਾਂ ਬਰਕਰਾਰ ਰਹੇਗੀ ਅਤੇ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਪੰਜਾਬ ਦੇ ਹੜ੍ਹ ਪੀੜਤਾਂ ਸਮੇਤ ਹੋਰਨਾਂ ਲੋੜਵੰਦਾਂ ਦੀ ਸਹਾਇਤਾ ਲਈ ਸਾਂਝੇ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਸਮੁੱਚੀ ਸਿੱਖ ਸੰਗਤ ਅਤੇ ਦੋਵਾਂ ਗਰੁੱਪਾਂ ਦੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਸੀ ਏਕਤਾ, ਪਿਆਰ ਅਤੇ ਸਹਿਯੋਗ ਨਾਲ ਹੀ ਗੁਰੂ ਘਰਾਂ ਦੀ ਮਾਣ-ਮਰਿਆਦਾ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।ਇਸ ਮੌਕੇ ਤੇ ਗੁਰੂ ਘਰ ਪੁੱਜੇ ਆਗੂਆਂ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਟਰੰਪ ਸਰਕਾਰ ਦੀ ਇਮੀਗ੍ਰੇਸ਼ਨ ਨੀਤੀ ਨੂੰ ਅਦਾਲਤ ਤੋਂ ਵੱਡਾ ਝਟਕਾ ਅਗਲੀ ਖ਼ਬਰ ਭਾਰਤ ਆਉਣ ਵਾਲੇ ‘ ਗ੍ਰੇਟ ਨੌਰਥ ’ ਵਫ਼ਦ ਦੀ ਅਗਵਾਈ ਕਰਨਗੇ ਬਰਤਾਨੀਆ ਦੇ ਵਪਾਰ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।