11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ ਤੇ ਨਿੱਘਾ ਸਵਾਗਤ

ਬਰੇਸ਼ੀਆ/ਵੈਨਿਸ (ਇਟਲੀ), 10 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ, ਹਰਦੀਪ ਸਿੰਘ ਕੰਗ)-ਗੁਰਦੁਆਰਾ ਸਾਹਿਬ ਸਵਿਟਜ਼ਰਲੈਂਡ, ਲਾਂਗੇਨਥਾਲ ਦੀ ਸਥਾਪਨਾ ਦੇ 20 ਸਾਲ ਪੂਰੇ ਹੋਣ ਮੌਕੇ ਕਰਵਾਏ ਜਾ ਰਹੇ ਇਤਿਹਾਸਕ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਸਵਿਟਜ਼ਰਲੈਂਡ ਪਹੁੰਚੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਵਿਟਜ਼ਰਲੈਂਡ ਅਤੇ ਯੂਰਪ ਦੀਆਂ ਸੰਗਤਾਂ ਵਲੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ।

ਅਜੀਤ ਡੈਸਕ 11-10-2026
ਬਰੇਸ਼ੀਆ/ਵੈਨਿਸ (ਇਟਲੀ), 10 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ, ਹਰਦੀਪ ਸਿੰਘ ਕੰਗ)-ਗੁਰਦੁਆਰਾ ਸਾਹਿਬ ਸਵਿਟਜ਼ਰਲੈਂਡ, ਲਾਂਗੇਨਥਾਲ ਦੀ ਸਥਾਪਨਾ ਦੇ 20 ਸਾਲ ਪੂਰੇ ਹੋਣ ਮੌਕੇ ਕਰਵਾਏ ਜਾ ਰਹੇ ਇਤਿਹਾਸਕ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਸਵਿਟਜ਼ਰਲੈਂਡ ਪਹੁੰਚੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਵਿਟਜ਼ਰਲੈਂਡ ਅਤੇ ਯੂਰਪ ਦੀਆਂ ਸੰਗਤਾਂ ਵਲੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਹਵਾਈ ਅੱਡੇ ’ਤੇ ਸੰਗਤਾਂ ਨੇ ਸਿਰਪਾਓ ਅਤੇ ਫੁੱਲਾਂ ਦੇ ਹਾਰ ਭੇਟ ਕਰਕੇ ਬਾਬਾ ਬਲਬੀਰ ਸਿੰਘ ਦਾ ਸਨਮਾਨ ਕੀਤਾ। ਗੁਰਦੁਆਰਾ ਸਾਹਿਬ ਲਾਂਗੇਨਥਾਲ ਪਹੁੰਚਣ ’ਤੇ ਵੀ ਸੰਗਤਾਂ ਵਲੋਂ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਵਿਟਜ਼ਰਲੈਂਡ ਤੋਂ ਇਲਾਵਾ ਆਸਟ੍ਰੀਆ, ਇਟਲੀ ਅਤੇ ਪੁਰਤਗਾਲ ਤੋਂ ਵੀ ਸੰਗਤਾਂ ਪਹੁੰਚੀਆਂ ਸਨ। ਗੁਰਦੁਆਰਾ ਸਾਹਿਬ ਦੀ 20ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁੱਖ ਗੁਰਮਤਿ ਸਮਾਗਮ 11 ਅਕਤੂਬਰ, 2026 ਨੂੰ ਹੋਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮ ਵਿਚ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ, ਸਰਕਾਰੀ ਨੁਮਾਇੰਦਿਆਂ, ਸਿੱਖ ਆਗੂਆਂ, ਸੰਤ-ਮਹਾਂਪੁਰਖਾਂ ਅਤੇ ਵੱਖ-ਵੱਖ ਦੇਸ਼ਾਂ ਤੋਂ ਸੰਗਤਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ ਅਤੇ ਅਰਦਾਸ ਹੋਵੇਗੀ।ਜ਼ਿਕਰਯੋਗ ਹੈ ਕਿ ਲਾਂਗੇਨਥਾਲ ਦਾ ਗੁਰਦੁਆਰਾ ਸਾਹਿਬ ਆਪਣੀ ਵਿਲੱਖਣ ਗੁੰਬਦਦਾਰ ਸਿੱਖ ਰਵਾਇਤੀ ਵਾਸਤੂਕਲਾ ਕਰਕੇ ਯੂਰਪ ਵਿਚ ਸਿੱਖ ਵਿਰਾਸਤ ਦੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਵਾਗਤ ਕਰਨ ਵਾਲਿਆਂ ਵਿਚ ਕਾਰੋਬਾਰੀ ਰਣਜੀਤ ਸਿੰਘ ਮਸੂਤਾ, ਸਿੱਖ ਯੂਥ ਸਵਿਟਜ਼ਰਲੈਂਡ ਦੇ ਸੰਸਥਾਪਕ ਕਰਨਵੀਰ ਸਿੰਘ, ਪ੍ਰਧਾਨ ਜੰਗਸ਼ੇਰ ਸਿੰਘ ਅਤੇ ਜਥੇਬੰਦੀ ਦੇ ਮੈਂਬਰ ਸ਼ਾਮਿਲ ਸਨ।
ਪਿਛਲੀ ਖ਼ਬਰ ਵਾਈਟ ਰੌਕ ਦੀ ਪ੍ਰਸਿੱਧ ਕਿਸਾਨ ਮੰਡੀ ਦਾ ਆਖਰੀ ਮੇਲਾ ਅੱਜ ਅਗਲੀ ਖ਼ਬਰ ਅਮਰੀਕਾ ’ ਚ ਢਾਈ ਲੱਖ ਡਾਲਰ ਦੀ ਚੋਰੀ ਦੀ ਤਾਂਬੇ ਦੀ ਤਾਰ ਸਮੇਤ ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।