ਕੈਲਗਰੀ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ
ਕੈਲਗਰੀ, 12 ਅਕਤੂਬਰ (ਜਸਜੀਤ ਸਿੰਘ ਧਾਮੀ)-ਬਾਬਾ ਬੁੱਢਾ ਜੀ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਪਾਠ ਦੇ ਭੋਗ ਉਪਰੰਤ ਸੰਗਤਾਂ ਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਅਜੀਤ ਡੈਸਕ
13-10-2026