13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਟਰੰਪ ਦਾ ਤਿੱਖਾ ਬਿਆਨ

ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਨੋਬਲ ਕਮੇਟੀ ਨੇ ਉਨ੍ਹਾਂ ਨੂੰ ਪੁਰਸਕਾਰ ਨਾ ਦੇ ਕੇ ਨਾਰਵੇ ਦੇ ਇਤਿਹਾਸ ’ਤੇ ਅਜਿਹਾ ਦਾਗ਼ ਲਗਾ ਦਿੱਤਾ ਹੈ, ਜੋ ਕਦੇ ਨਹੀਂ ਮਿਟੇਗਾ। ਨਿਊਯਾਰਕ ਦੇ ਸਿਰਾਕਿਊਜ਼ ਸ਼ਹਿਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੁਨੀਆ ਵਿਚ ਅੱਠ ਜੰਗਾਂ ਖ਼ਤਮ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਖਾਂ ਲੋਕਾਂ ਦੀਆਂ ਜਾਨਾਂ ਬਚੀਆਂ ਹਨ।

ਅਜੀਤ ਡੈਸਕ 13-10-2026
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਨੋਬਲ ਕਮੇਟੀ ਨੇ ਉਨ੍ਹਾਂ ਨੂੰ ਪੁਰਸਕਾਰ ਨਾ ਦੇ ਕੇ ਨਾਰਵੇ ਦੇ ਇਤਿਹਾਸ ’ਤੇ ਅਜਿਹਾ ਦਾਗ਼ ਲਗਾ ਦਿੱਤਾ ਹੈ, ਜੋ ਕਦੇ ਨਹੀਂ ਮਿਟੇਗਾ। ਨਿਊਯਾਰਕ ਦੇ ਸਿਰਾਕਿਊਜ਼ ਸ਼ਹਿਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੁਨੀਆ ਵਿਚ ਅੱਠ ਜੰਗਾਂ ਖ਼ਤਮ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਖਾਂ ਲੋਕਾਂ ਦੀਆਂ ਜਾਨਾਂ ਬਚੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਉਹ ਅੱਠ ਨੋਬਲ ਸ਼ਾਂਤੀ ਪੁਰਸਕਾਰਾਂ ਦੇ ਹੱਕਦਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਨੋਬਲ ਕਮੇਟੀ ਨੇ ਨਿਰਪੱਖਤਾ ਦੀ ਬਜਾਏ ਆਪਣੀ ਵਿਚਾਰਧਾਰਾ ਨੂੰ ਪਹਿਲ ਦਿੱਤੀ ਹੈ, ਜਿਸ ਨਾਲ ਇਸ ਵੱਕਾਰੀ ਪੁਰਸਕਾਰ ਦੀ ਸਾਖ਼ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ।
ਪਿਛਲੀ ਖ਼ਬਰ ਫਿਲਾਡੇਲਫੀਆ ’ਚ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਐਡੀਲੇਡ ਓਵਲ ’ਚ ਟਰਬਨਜ਼ 4 ਆਸਟ੍ਰੇਲੀਆ’ ਦੀ ਨੈਸ਼ਨਜ਼ ਇਲੈਵਨ ਕ੍ਰਿਕਟ ਟੀਮ ਨੇ ਸ਼ਾਨਦਾਰ ਖੇਡ ਨਾਲ ਫਾਈਨਲ ’ਚ ਜਿੱਤ ਦਰਜ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।