13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫਿਲਾਡੇਲਫੀਆ ’ਚ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ਸ਼ਹਿਰ ਵਿਚ ਪੁਲਿਸ ਅਧਿਕਾਰੀਆਂ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ 35 ਸਾਲਾ ਐਰਿਕ ਲੂਇਸ ਖ਼ਿਲਾਫ਼ 76 ਅਪਰਾਧਿਕ ਦੋਸ਼ ਦਰਜ ਕੀਤੇ ਗਏ ਹਨ। ਇਸ ਗੋਲੀਬਾਰੀ ਵਿਚ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ।

ਦੋਸ਼ੀ ਐਰਿਕ ਲੂਇਸ 13-10-2026
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ਸ਼ਹਿਰ ਵਿਚ ਪੁਲਿਸ ਅਧਿਕਾਰੀਆਂ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ 35 ਸਾਲਾ ਐਰਿਕ ਲੂਇਸ ਖ਼ਿਲਾਫ਼ 76 ਅਪਰਾਧਿਕ ਦੋਸ਼ ਦਰਜ ਕੀਤੇ ਗਏ ਹਨ। ਇਸ ਗੋਲੀਬਾਰੀ ਵਿਚ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਅਦਾਲਤੀ ਰਿਕਾਰਡ ਮੁਤਾਬਿਕ ਮੁਲਜ਼ਮ ਪਹਿਲਾਂ ਵੀ ਹਥਿਆਰਾਂ, ਚੋਰੀ ਅਤੇ ਹੰਗਾਮਾ ਕਰਨ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਇਹ ਘਟਨਾ ਸਨਿਚਰਵਾਰ ਅੱਧੀ ਰਾਤ ਤੋਂ ਕੁਝ ਸਮਾਂ ਬਾਅਦ ਪੱਛਮੀ ਫਿਲਾਡੇਲਫੀਆ ਦੀ ਨੌਰਥ 52ਵੀਂ ਸਟਰੀਟ ’ਤੇ ਵਾਪਰੀ। ਪੁਲਿਸ ਅਨੁਸਾਰ ਮੁਲਜ਼ਮ ਨੇ 11 ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਤੇ ਸ਼ੇਨ ਸਾਈਬਰ (40) ਦੀ ਮੌਤ ਹੋ ਗਈ। ਮ੍ਰਿਤਕ ਪਿਛਲੇ 10 ਸਾਲਾਂ ਤੋਂ ਫਿਲਾਡੇਲਫੀਆ ਪੁਲਿਸ ਵਿਭਾਗ ਵਿਚ ਸੇਵਾ ਨਿਭਾ ਰਿਹਾ ਸੀ। ਇਸ ਤੋਂ ਪਹਿਲਾਂ ਉਹ 2007 ਤੋਂ 2015 ਤੱਕ ਅਮਰੀਕੀ ਹਵਾਈ ਫ਼ੌਜ ਵਿਚ ਵੀ ਸੇਵਾ ਕਰ ਚੁੱਕਾ ਸੀ। ਉਹ ਆਪਣੇ ਪਿਛੇ ਪਤਨੀ, ਪੁੱਤਰ ਅਤੇ ਧੀ ਛੱਡ ਗਿਆ ਹੈ।
ਪਿਛਲੀ ਖ਼ਬਰ ਬਰਮਿੰਘਮ ’ ਚ ਹੰਸ ਰਾਜ ਹੰਸ ਦਾ ਧਮਾਕੇਦਾਰ ਸ਼ੋਅ ਅਗਲੀ ਖ਼ਬਰ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਟਰੰਪ ਦਾ ਤਿੱਖਾ ਬਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।