15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਨਿੰਦਾ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਨਿੱਤ ਹੋ ਰਹੇ ਕਤਲਾਂ ’ਤੇ ਚਿੰਤਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੰਮੇਂ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਾ ਘੁਣ ਵਾਂਗ ਖਾਹ ਰਿਹਾ ਹੈ ਪਰ ਨਸ਼ਾ ਤਸਕਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ, ਜਿਸ ਕਰਕੇ ਆਮ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਅਜੀਤ ਡੈਸਕ 15-10-2026
ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਨਿੱਤ ਹੋ ਰਹੇ ਕਤਲਾਂ ’ਤੇ ਚਿੰਤਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੰਮੇਂ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਾ ਘੁਣ ਵਾਂਗ ਖਾਹ ਰਿਹਾ ਹੈ ਪਰ ਨਸ਼ਾ ਤਸਕਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ, ਜਿਸ ਕਰਕੇ ਆਮ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਪ੍ਰਬੰਧਕ ਕਮੇਟੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਆਖਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਮਿਸ਼ੇਲਿਨ ਗਾਈਡ ਦੇ ਸਿਤਾਰਿਆਂ ਨਾਲ ਚਮਕਿਆ ਦੱਖਣੀ ਆਸਟ੍ਰੇਲੀਆ ਅਗਲੀ ਖ਼ਬਰ ਓਪਨਏਆਈ ਦੀਆਂ ਗੁਪਤ ਮੀਟਿੰਗਾਂ ਰਿਕਾਰਡ ਕਰਨ ਦੀ ਕੋਸ਼ਿਸ਼ , ਸਾਊਦੀ ਇੰਜੀਨੀਅਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।