19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੰਡਨ ਵਿਚ ਭਾਰਤੀ ਵਿਦਿਆਰਥੀ ਜਥੇਬੰਦੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਮੋਦੀ ਸਮਰਥਕਾਂ ਵਲੋਂ ਜਵਾਬੀ ਪ੍ਰਦਰਸ਼ਨ

ਲੰਡਨ, 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ.

ਲੰਡਨ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ। ਤਸਵੀਰ: ਮਨਪ੍ਰੀਤ ਸਿੰਘ ਬੱਧਨੀ ਕਲਾਂ 19-10-2026
ਲੰਡਨ, 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ.ਆਈ.ਆਰ.) ਦੇ ਵਿਰੋਧ ਵਿਚ ਬਰਤਾਨਵੀ ਸੰਸਦ ਦੇ ਸਾਹਮਣੇ ਲੰਡਨ ਦੇ ਪਾਰਲੀਮੈਂਟ ਸਕੁਏਅਰ ਵਿਖੇ ਸੈਂਕੜੇ ਭਾਰਤੀ ਮੂਲ ਦੇ ਲੋਕਾਂ ਅਤੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਮਹਾਤਮਾ ਗਾਂਧੀ ਦੇ ਬੁੱਤ ਨੇੜੇ ਹੋਇਆ ਇਹ ਪ੍ਰਦਰਸ਼ਨ ਇੰਡੀਅਨ ਓਵਰਸੀਜ਼ ਕਾਂਗਰਸ ਦੇ ਯੂਥ ਵਿੰਗ ਵਲੋਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐੱਫ਼.ਆਈ.) ਯੂ.ਕੇ., ਸੇਵ ਡੈਮੋਕਰੇਸੀ ਅਤੇ ਸਾਊਥ ਏਸ਼ੀਆ ਸੋਲੀਡੈਰਿਟੀ ਗਰੁੱਪ ਸਮੇਤ ਕਈ ਹੋਰ ਜਥੇਬੰਦੀਆਂ ਦੇ ਸਮਰਥਨ ਨਾਲ ਕੀਤਾ ਗਿਆ ।‘ ਸਟਾਪ ਵੋਟ ਚੋਰੀ’ ਦੇ ਨਾਅਰੇ ਹੇਠ ਹੋਏ ਇਸ ਪ੍ਰਦਰਸ਼ਨ ਨੂੰ ਪ੍ਰਸਿੱਧ ਸਮਾਜਿਕ ਕਾਰਕੁਨ ਧਰੁਵ ਰਾਠੀ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਪ੍ਰਬੰਧ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਕਿਸੇ ਵਿਦੇਸ਼ੀ ਦਖ਼ਲ ਦੇ ਹੱਕ ਵਿਚ ਨਹੀਂ ਹਨ, ਸਗੋਂ ਭਾਰਤੀਆਂ ਅਤੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਨ ਆਏ ਹਨ।ਧਰੁਵ ਰਾਠੀ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਸਰਕਾਰ ਅਤੇ ਵਿਰੋਧੀ ਧਿਰ ਦੇ ਆਗੂ ਦੀ ਸਹਿਮਤੀ ਨਾਲ ਹੋਣੀ ਚਾਹੀਦੀ ਹੈ। ਪ੍ਰਦਰਸ਼ਨ ਦੌਰਾਨ ‘ ਇਨਕਲਾਬ ਜ਼ਿੰਦਾਬਾਦ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਏ ਗਏ ਅਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵੀ ਪੜ੍ਹੀ ਗਈ।ਦੂਜੇ ਪਾਸੇ, ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਕਾਂ ਵਲੋਂ ਵੀ ਜਵਾਬੀ ਪ੍ਰਦਰਸ਼ਨ ਕੀਤਾ ਗਿਆ। ਇੰਡੀਆ ਡਾਇਸਪੋਰਾ ਯੂ.ਕੇ. ਵਲੋਂ ਇਕੱਠੇ ਹੋਏ ਸਮਰਥਕਾਂ ਨੇ ‘ਮੋਦੀ-ਮੋਦੀ’ ਦੇ ਨਾਅਰੇ ਲਗਾਏ। ਦੋਵਾਂ ਧਿਰਾਂ ਵਿਚਾਲੇ ਨਾਅਰੇਬਾਜ਼ੀ ਕਾਰਨ ਮਾਹੌਲ ਕੁਝ ਸਮੇਂ ਲਈ ਤਣਾਅਪੂਰਨ ਵੀ ਹੋ ਗਿਆ ਅਤੇ ਮੈਟਰੋਪੋਲੀਟਨ ਪੁਲਿਸ ਦੇ ਅਧਿਕਾਰੀਆਂ ਨੂੰ ਦਖਲ ਦੇਣਾ ਪਿਆ।ਇੰਡੀਆ ਡਾਇਸਪੋਰਾ ਯੂ.ਕੇ. ਦੇ ਸੰਸਥਾਪਕ ਹਿਰਦੇਸ਼ ਗੁਪਤਾ ਨੇ ਕਿਹਾ ਕਿ ਬਰਤਾਨੀਆ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਦਾ ਇਕ ਵਰਗ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਮਜ਼ਬੂਤ ਅਤੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦਾ ਹੈ, ਜਦਕਿ ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਵਿਵਾਦਿਤ ਪ੍ਰਕਿਰਿਆ ਨਾਲ ਯੋਗ ਵੋਟਰਾਂ ਦੇ ਨਾਂਅ ਸੂਚੀਆਂ ਵਿਚੋਂ ਹਟਾਏ ਜਾਣ ਦਾ ਖ਼ਤਰਾ ਹੈ ਅਤੇ ਇਸ ਨਾਲ ਲੋਕਤੰਤਰ ਕਮਜ਼ੋਰ ਹੁੰਦਾ ਹੈ।
ਪਿਛਲੀ ਖ਼ਬਰ ਲੰਡਨ ਵਿਚ ਔਰਤ ਦੇ ਕਤਲ ਮਾਮਲੇ ’ ਚ ਭਾਰਤੀ ਨੌਜਵਾਨ ਨੂੰ ਉਮਰ ਕੈਦ ਘੱਟੋ - ਘੱਟ 28 ਸਾਲ ਜੇਲ੍ਹ ’ ਚ ਰੱਖਣ ਦੇ ਹੁਕਮ ਅਗਲੀ ਖ਼ਬਰ ਬਰਤਾਨਵੀ ਪੰਜਾਬੀ ਸਾਹਿਤਕਾਰ ਗੁਰਨਾਮ ਸਿੰਘ ਢਿੱਲੋਂ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।