20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚਰਨ ਕੰਵਲ ਸਿੰਘ ਸੇਖੋਂ ਐਮ . ਬੀ . ਈ . ਦੀਆਂ ਵਾਤਾਵਰਨ ਵਿਭਾਗ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਵਾਤਾਵਰਨ ਵਿਭਾਗ ਵਿਚ 26 ਸਾਲਾਂ ਤੱਕ ਵੱਖ-ਵੱਖ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ ਵਾਲੇ ਸਮਾਜ ਸੇਵੀ ਅਤੇ ਸੀਨੀਅਰ ਵਾਤਾਵਰਨ ਅਧਿਕਾਰੀ ਚਰਨ ਕੰਵਲ ਸਿੰਘ ਸੇਖੋਂ ਐਮ. ਬੀ.

ਚਰਨ ਕੰਵਲ ਸਿੰਘ ਸੇਖੋਂ ਦਾ ਸਨਮਾਨ ਕਰਦੇ ਹੋਏ ਵਾਤਾਵਰਨ ਵਿਭਾਗ ਦੇ ਅਧਿਕਾਰੀ। ਤਸਵੀਰਃ ਮਨਪ੍ਰੀਤ ਸਿੰਘ ਬੱਧਨੀ ਕਲਾਂ 20-10-2026
ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਵਾਤਾਵਰਨ ਵਿਭਾਗ ਵਿਚ 26 ਸਾਲਾਂ ਤੱਕ ਵੱਖ-ਵੱਖ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ ਵਾਲੇ ਸਮਾਜ ਸੇਵੀ ਅਤੇ ਸੀਨੀਅਰ ਵਾਤਾਵਰਨ ਅਧਿਕਾਰੀ ਚਰਨ ਕੰਵਲ ਸਿੰਘ ਸੇਖੋਂ ਐਮ.ਬੀ.ਈ. ਨੂੰ ਸੇਵਾ-ਮੁਕਤੀ ਮੌਕੇ ਵਿਭਾਗ ਅਤੇ ਬਰਤਾਨੀਆ ਦੀ ਪ੍ਰਮੁੱਖ ਟਰੇਡ ਯੂਨੀਅਨ ‘ਯੂਨੀਸਨ’ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਵਾਤਾਵਰਨ ਵਿਭਾਗ ਦੇ ਬ੍ਰੈਂਪਟਨ ਦਫ਼ਤਰ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਵਿਚ ਇੰਗਲੈਂਡ ਦੇ ਵੱਖ-ਵੱਖ ਹਿੱਸਿਆਂ ਤੋਂ ਸੀਨੀਅਰ ਅਧਿਕਾਰੀਆਂ, ਪ੍ਰਬੰਧਕਾਂ ਅਤੇ ਟਰੇਡ ਯੂਨੀਅਨ ਆਗੂਆਂ ਨੇ ਸ਼ਿਰਕਤ ਕੀਤੀ। ਚਰਨ ਕੰਵਲ ਸਿੰਘ ਸੇਖੋਂ ਨੇ ਜਨਵਰੀ 2000 ਵਿਚ ਬੈੱਡਫੋਰਡ ਵਿਖੇ ਸਹਾਇਕ ਵਾਤਾਵਰਨ ਅਧਿਕਾਰੀ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਵਾਤਾਵਰਨ ਅਧਿਕਾਰੀ ਅਤੇ ਸਮਾਨਤਾ ਅਧਿਕਾਰ ਪ੍ਰੋਜੈਕਟ ਕੋਆਰਡੀਨੇਟਰ ਸਮੇਤ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ। ਉਹ ਵਾਤਾਵਰਨ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਵਾਉਣ, ਕਾਨੂੰਨੀ ਕਾਰਵਾਈਆਂ ਅਤੇ ਨਵੇਂ ਅਧਿਕਾਰੀਆਂ ਨੂੰ ਸਿਖਲਾਈ ਦੇਣ ਵਿਚ ਵੀ ਸਰਗਰਮ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੇ ਟਰੇਡ ਯੂਨੀਅਨ ‘ਯੂਨੀਸਨ’ ਵਿਚ ਬ੍ਰਾਂਚ ਚੇਅਰਮੈਨ, ਵੈਲਫੇਅਰ ਅਫ਼ਸਰ, ਸਿਹਤ ਤੇ ਸੁਰੱਖਿਆ ਕੋਆਰਡੀਨੇਟਰ ਅਤੇ ਸਮਾਨਤਾ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਈਆਂ। ਜ਼ਿਕਰਯੋਗ ਹੈ ਕਿ ਚਰਨ ਕੰਵਲ ਸਿੰਘ ਸੇਖੋਂ ਨੂੰ 2023 ਵਿਚ ਬਰਤਾਨੀਆ ਦੇ ਸ਼ਾਹੀ ਸਨਮਾਨ ਐਮ.ਬੀ.ਈ. ਨਾਲ ਨਿਵਾਜਿਆ ਗਿਆ ਸੀ। ਵਿਦਾਇਗੀ ਸਮਾਗਮ ਦੌਰਾਨ ਵਿਭਾਗ ਦੇ ਰਾਸ਼ਟਰੀ ਚੇਅਰਮੈਨ ਐਲਨ ਲਵੈਲ, ਏਰੀਆ ਡਾਇਰੈਕਟਰ ਸਾਦੀਆ ਮੁਈਦ ਅਤੇ ਮੈਨੇਜਰ ਪੈਟਰਿਕ ਮੈਕਸ਼ੀਆ ਨੇ ਸੇਖੋਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਦੂਜਿਆਂ ਲਈ ਪ੍ਰੇਰਨਾ ਸਰੋਤ ਦੱਸਿਆ।
ਪਿਛਲੀ ਖ਼ਬਰ ਜਿੱਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਸੇਫ ਸਰੀ ਕਲੀਜਨ ਦੇ ਜੇਤੂ ਉਮੀਦਵਾਰ ਤੇ ਸਮਰਥਕ ਅਗਲੀ ਖ਼ਬਰ ਰਿਫਾਰਮ ਦੀਆਂ ਸੀਟਾਂ ਘੱਟ ਕੇ 16 ਹੋਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।