23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬਾਈ ਵਿਧਾਨ ਸਭਾ ਚੋਣਾਂ ਸੰਬੰਧੀ ਇਕੱਤਰਤਾ ‘ਚ ਉਮੀਦਵਾਰਾਂ ਵਲੋਂ ਬਜ਼ੁਰਗਾਂ ਨਾਲ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ

ਵੈਨਕੂਵਰ, 22 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਬੇਅਰ ਕਰੀਕ ਪਾਰਕ ‘ਚ ਅੱਜ ਸੁਬਾਈ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਇਕ ਸਿਆਸੀ ਇਕੱਤਰਤਾ ਹੋਈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰਾਂ ਜਾਸੀਨ ਵਾਹਲਾ, ਗੈਰੀ ਪੁਰੇਵਾਲ ਅਤੇ ਮਨਦੀਪ ਧਾਲੀਵਾਲ ਵਲੋਂ ਵੱਡੀ ਗਿਣਤੀ ‘ਚ ਮੌਜੂਦ ਬਜ਼ੁਰਗਾਂ ਨਾਲ ਜਿਥੇ ਕਿ ਕਈ ਅਹਿਮ ਮੁੱਦਿਆਂ ਤੇ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਉਨ੍ਹਾਂ ਦੇ ਕਈ ਅਹਿਮ ਮਸਲਿਆਂ ਨੂੰ ਹੱਲ ਕਰਾਉਣ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਸਰੀ ਸੈਂਟਰ ਵਿਧਾਨ ਸਭਾ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਾਸ਼ੀਨ ਵਾਹਲਾ ਨੇ ਕਿਹਾ ਕਿ ਉਹ ਵੱਖ-ਵੱਖ ਭਾਈਚਾਰਿਆਂ ਦੇ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰਾਂ ਸਮਝਦੇ ਹਨ ਅਤੇ ਉਹ ਕੰਜ਼ਰਵੇਟਿਵ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਦਾ ਪੂਰਾ ਯਤਨ ਕਰਨਗੇ ਆਪਣੀ ਸੰਖੇਪ ਤਕਰੀਰ ਦੌਰਾਨ ਵਾਹਲਾ ਨੇ ਇਹ ਵੀ ਕਿਹਾ ਸਰਕਾਰ ਬਣਨ ਮਗਰੋਂ ਸਰੀ ਵਿੱਚ ਬੱਚਿਆਂ ਅਤੇ ਔਰਤਾਂ ਲਈ ਹਸਪਤਾਲ ਬਣਾਉਣ ਨੂੰ ਸਭ ਤੋਂ ਪਹਿਲਾਂ ਤਰਜੀਹ ਦਿੱਤੀ ਜਾਵੇਗੀ।

ਇਕੱਤਰਤਾ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵੱਖ-ਵੱਖ ਉਮੀਦਵਾਰ ਅਤੇ ਆਗੂ। 23-10-2026
ਵੈਨਕੂਵਰ, 22 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਬੇਅਰ ਕਰੀਕ ਪਾਰਕ ‘ਚ ਅੱਜ ਸੁਬਾਈ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਇਕ ਸਿਆਸੀ ਇਕੱਤਰਤਾ ਹੋਈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰਾਂ ਜਾਸੀਨ ਵਾਹਲਾ, ਗੈਰੀ ਪੁਰੇਵਾਲ ਅਤੇ ਮਨਦੀਪ ਧਾਲੀਵਾਲ ਵਲੋਂ ਵੱਡੀ ਗਿਣਤੀ ‘ਚ ਮੌਜੂਦ ਬਜ਼ੁਰਗਾਂ ਨਾਲ ਜਿਥੇ ਕਿ ਕਈ ਅਹਿਮ ਮੁੱਦਿਆਂ ਤੇ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਉਨ੍ਹਾਂ ਦੇ ਕਈ ਅਹਿਮ ਮਸਲਿਆਂ ਨੂੰ ਹੱਲ ਕਰਾਉਣ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਸਰੀ ਸੈਂਟਰ ਵਿਧਾਨ ਸਭਾ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਾਸ਼ੀਨ ਵਾਹਲਾ ਨੇ ਕਿਹਾ ਕਿ ਉਹ ਵੱਖ-ਵੱਖ ਭਾਈਚਾਰਿਆਂ ਦੇ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰਾਂ ਸਮਝਦੇ ਹਨ ਅਤੇ ਉਹ ਕੰਜ਼ਰਵੇਟਿਵ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਦਾ ਪੂਰਾ ਯਤਨ ਕਰਨਗੇ ਆਪਣੀ ਸੰਖੇਪ ਤਕਰੀਰ ਦੌਰਾਨ ਵਾਹਲਾ ਨੇ ਇਹ ਵੀ ਕਿਹਾ ਸਰਕਾਰ ਬਣਨ ਮਗਰੋਂ ਸਰੀ ਵਿੱਚ ਬੱਚਿਆਂ ਅਤੇ ਔਰਤਾਂ ਲਈ ਹਸਪਤਾਲ ਬਣਾਉਣ ਨੂੰ ਸਭ ਤੋਂ ਪਹਿਲਾਂ ਤਰਜੀਹ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਸਰੀ ਤੋਂ ਨਿਊਟਨ ਤੱਕ ਸਕਾਈਟਰੇਨ ਬਣਾਉਣ ਦਾ ਪ੍ਰੋਜੈਕਟ ਵੀ ਅਮਲ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਬੋਲਦਿਆਂ ਸਰੀ ਨੌਰਥ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਮਨਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਇਥੇ ਬਜ਼ੁਰਗਾਂ ਵਿਚ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਾ ਹੈ ਅਤੇ ਉਹ ਹਮੇਸ਼ਾ ਹੀ ਬਜ਼ੁਰਗਾਂ ਦੇ ਆਸ਼ੀਰਵਾਦ ਸਦਕਾ ਇਥੋਂ ਤੱਕ ਪਹੁੰਚੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਬ੍ਰਿਟਿਸ਼ ਕੋਲੰਬੀਆ ਦੀ ਸਿਆਸੀ ਹਵਾ ਇਸ ਵੇਲੇ ਕੰਜ਼ਰਵੇਟਿਵ ਪਾਰਟੀ ਦੇ ਪੱਖ ਵਿਚ ਚੱਲ ਰਹੀ ਹੈ ਅਤੇ 24 ਅਕਤੂਬਰ ਮਗਰੋਂ ਸੂਬੇ ਵਿੱਚ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਅਖੀਰ ‘ਚ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੋਲਦਿਆ ਸਰੀ ਫਲੀਟਵੁਡ ਹਲਕੇ ਤੋ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਗੈਰੀ ਪੁਰੇਵਾਲ ਨੇ ਐਨ.ਡੀ.ਪੀ. ਵਲੋਂ ਅਚਨਚੇਤੀ ਚੋਣਾਂ ਕਰਵਾਏ ਜਾਣ ਦੇ ਫੈਸਲੇ ਨੂੰ ਗਲਤ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਤੇ ਬੇਲੋੜਾ ਆਰਥਿਕ ਬੋਝ ਪਿਆ ਹੈ ਜਦੋਂ ਕਿ ਇਸੇ ਖਰਚੇ ਨਾਲ ਸੂਬੇ ਦੇ ਲੋਕਾਂ ਕਈ ਤਰਾਂ ਦੀ ਲੋਕ ਭਲਾਈ ਵਾਲੇ ਕਾਰਜ ਕੀਤੇ ਜਾ ਸਕਦੇ ਸਨ।ਅਖੀਰ ’ਚ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਇਸ ਵਾਰ ਐਨ.ਡੀ.ਪੀ. ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣ ਦਾ ਸੱਦਾ ਦਿੰਦਿਆ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬੋਲਦਿਆ ਭੁਪਿੰਦਰ ਸਿੰਘ ਘੱਗ ਨੇ ਸੀਨੀਅਰ ਸਿਟੀਜਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਕੰਜ਼ਰਵੇਟਿਵ ਦੇ ਸਾਰੇ ਉਮੀਦਵਾਰਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਬੇਲੋੜੇ ਜਨਤਕ ਟੈਕਸਾਂ ਤੋਂ ਰਾਹਤ ਮਿਲ ਸਕੇ ਉਨ੍ਹਾਂ ਨੇ ਆਏ ਹੋਏ ਉਮੀਦਵਾਰਾਂ ਨੂੰ ਆਪਣੇ ਤੇ ਆਪਣੇ ਸਾਥੀਆਂ ਵਲੋਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਵੀ ਪ੍ਰਗਟਾਇਆ। ਇਸ ਮੌਕੇ ਤੇ ਪ੍ਰਧਾਨ ਪ੍ਰਗਟ ਸਿੰਘ ਦੁੱਲੇ, ਸੈਕਟਰੀ ਜੋਗਾ ਸਿੰਘ ਬੈਂਸ, ਮੱਖਣ ਸਿੰਘ,ਪਵਿੱਤਰ ਸਿੰਘ ਨਿਜਰ ਅਤੇ ਧਾਲੀਵਾਲ ਜੀ ਹਾਜ਼ਰ ਸਨ
ਪਿਛਲੀ ਖ਼ਬਰ ਜੌਹਨ ਸਵਿਨੀ ਵਲੋਂ ਓਮ ਬਿਰਲਾ ਨਾਲ ਮੁਲਾਕਾਤ ਅਗਲੀ ਖ਼ਬਰ ਵਿਨੀਪੈਗ ’ਚ ਵਿਸ਼ਾਲ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।