24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੈਲਬੌਰਨ ’ ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮੈਲਬੌਰਨ, 24 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਐਪਿੰਗ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤੀ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 25-10-2026
ਮੈਲਬੌਰਨ, 24 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਐਪਿੰਗ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤੀ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਮਲੀਲਾ ਦੇ ਦ੍ਰਿਸ਼ ਪੇਸ਼ ਕੀਤੇ ਗਏ ਅਤੇ ਭਾਰਤੀ ਸੱਭਿਆਚਾਰ ਦੀ ਝਲਕ ਪੇਸ਼ ਕਰਦੀਆਂ ਵੱਖ-ਵੱਖ ਕਲਾਤਮਕ ਵੰਨਗੀਆਂ ਨੇ ਲੋਕਾਂ ਦਾ ਮਨ ਮੋਹ ਲਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਹੋਏ। ਸਮਾਗਮ ਦੇ ਅੰਤ ਵਿਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ। ਇਸ ਦੌਰਾਨ ਹਾਜ਼ਰ ਲੋਕਾਂ ਨੇ ਤਿਉਹਾਰ ਦਾ ਆਨੰਦ ਮਾਣਿਆ।
ਪਿਛਲੀ ਖ਼ਬਰ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਹਵਾਈ ਟਿਕਟਾਂ ਸਸਤੀਆਂ ਹੋਣ ਦੀ ਉਮੀਦ ਘੱਟ ਅਗਲੀ ਖ਼ਬਰ ਭਾਰਤੀ ਮੂਲ ਦੇ ਡਾਕਟਰ ਵਲੋਂ ਅਮਰੀਕਾ ’ ਚ ਔਰਤਾਂ ਦੇ ਬੇਲੋੜੇ ਆਪ੍ਰੇਸ਼ਨ ਕਰਨ ਦੇ ਮਾਮਲੇ ’ ਚ ਹਸਪਤਾਲ ਨੇ ਮੰਨੀ ਗਲਤੀ , ਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।