27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੈਸਟਰ ਵਿਖੇ ‘ਮਿੱਟੀ ਦੀ ਪਛਾਣ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ

ਲੈਸਟਰ, 26 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਸਾਂਝ ਕਲਾ ਕੇਂਦਰ ਅਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਆਈ. ਡਬਲਿਊ.

ਅਜੀਤ ਡੈਸਕ 27-10-2026
ਲੈਸਟਰ, 26 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਸਾਂਝ ਕਲਾ ਕੇਂਦਰ ਅਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਆਈ.ਡਬਲਿਊ.ਏ.) ਦੇ ਸਾਂਝੇ ਉੱਦਮ ਸਦਕਾ ਲੈਸਟਰ ਦੇ ਵੈਸਲੀ ਹਾਲ ਵਿਖੇ 24 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਇਕ ਪਾਤਰੀ ਨਾਟਕ ‘ਮਿੱਟੀ ਦੀ ਪਛਾਣ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਭਾਰਤ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਪ੍ਰਸਿੱਧ ਰੰਗਕਰਮੀ ਅਨੀਤਾ ਸ਼ਬਦੀਸ਼ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਨਾਟਕ ਰਾਹੀਂ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ, ਮਹਾਰਾਜਾ ਦਲੀਪ ਸਿੰਘ ਦੇ ਪਰਿਵਾਰ ਦੀ ਵਿਰਾਸਤ ਅਤੇ ਬਰਤਾਨੀਆ ਵਿਚ ਔਰਤਾਂ ਨੂੰ ਵੋਟ ਦਾ ਅਧਿਕਾਰ ਦਿਵਾਉਣ ਲਈ ਸੰਘਰਸ਼ ਕਰਨ ਵਾਲੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਦੇ ਅਹਿਮ ਪਹਿਲੂਆਂ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਉਭਾਰਿਆ ਗਿਆ। ਨਾਟਕ ਨੇ ਦਰਸ਼ਕਾਂ ਨੂੰ ਜਿੱਥੇ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਿਆ, ਉੱਥੇ ਸਮਾਜਿਕ ਬਰਾਬਰੀ ਅਤੇ ਔਰਤਾਂ ਦੇ ਹੱਕਾਂ ਲਈ ਲੜੇ ਗਏ ਸੰਘਰਸ਼ ਦੀ ਅਹਿਮੀਅਤ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਦਲਜੀਤ ਨੀਰ, ਅਮਰਜੀਤ ਭੌਰ ਅਤੇ ਗੁਰਬਖ਼ਸ਼ ਕੌਰ ਦੀਆਂ ਕਵਿਤਾਵਾਂ ਨੇ ਵੀ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਸੇਵ ਬੈਂਸ, ਸਾਬਕਾ ਪ੍ਰਧਾਨ ਮਹਿੰਦਰ ਫਰਮਾ, ਸਕੱਤਰ ਦਿਆਲ ਬਾਗੜੀ, ਅਵਤਾਰ ਸਿੰਘ, ਮਹਿੰਦਰ ਸਿੰਘ, ਬਲਬੀਰ ਸਿੰਘ ਜੌਹਲ, ਮਨਜਿੰਦਰ ਪੁਰੇਵਲ ਅਤੇ ਪਰਮਜੀਤ ਕੌਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਾਂਝ ਕਲਾ ਕੇਂਦਰ ਅਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਕੀਤਾ ਗਿਆ ਇਹ ਉਪਰਾਲਾ ਪੰਜਾਬੀ ਰੰਗਮੰਚ ਅਤੇ ਸੱਭਿਆਚਾਰਕ ਸਰਗਰਮੀਆਂ ਦੇ ਖੇਤਰ ਵਿਚ ਸ਼ਲਾਘਾਯੋਗ ਕਦਮ ਸਾਬਤ ਹੋਇਆ।
ਪਿਛਲੀ ਖ਼ਬਰ ਸਿਡਨੀ ਦੇ ਨਵੇਂ ਵੈਸਟਰਨ ਸਿਡਨੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਯਾਤਰੀ ਉਡਾਣਾਂ ਦੀ ਸ਼ੁਰੂਆਤ ਗੋਲਡ ਕੋਸਟ ਲਈ ਜੈੱਟ ਸਟਾਰ... ਅਗਲੀ ਖ਼ਬਰ ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।