31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੇ ਭਾਰਤੀ ਭਾਈਚਾਰੇ ਨਾਲ ਦੀਵਾਲੀ ਮਨਾਈ

ਲੰਡਨ, 30 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਅਤੇ ਉਨ੍ਹਾਂ ਦੀ ਪਤਨੀ ਮੈਰੀ-ਫਰਾਂਸ ਵੈਨ ਹੀਲ ਨੇ ਲੰਡਨ ਸਥਿਤ ਪ੍ਰਧਾਨ ਮੰਤਰੀ ਦੇ ਸਰਕਾਰੀ ਨਿਵਾਸ 10 ਡਾਊਨਿੰਗ ਸਟਰੀਟ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਦੋਵਾਂ ਨੇ ਰਵਾਇਤੀ ਦੀਵੇ ਜਗਾਏ ਅਤੇ ਭਾਰਤੀ ਮੂਲ ਦੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 31-10-2026
ਲੰਡਨ, 30 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਅਤੇ ਉਨ੍ਹਾਂ ਦੀ ਪਤਨੀ ਮੈਰੀ-ਫਰਾਂਸ ਵੈਨ ਹੀਲ ਨੇ ਲੰਡਨ ਸਥਿਤ ਪ੍ਰਧਾਨ ਮੰਤਰੀ ਦੇ ਸਰਕਾਰੀ ਨਿਵਾਸ 10 ਡਾਊਨਿੰਗ ਸਟਰੀਟ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਦੋਵਾਂ ਨੇ ਰਵਾਇਤੀ ਦੀਵੇ ਜਗਾਏ ਅਤੇ ਭਾਰਤੀ ਮੂਲ ਦੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਬਰਤਾਨੀਆ ਦੀ ਤਰੱਕੀ ਵਿਚ ਹਿੰਦੂ, ਸਿੱਖ, ਜੈਨ ਅਤੇ ਮੁਸਲਿਮ ਭਾਈਚਾਰਿਆਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਜ ਵਿੱਚ ਆਪਸੀ ਸਾਂਝ, ਏਕਤਾ ਅਤੇ ਉਮੀਦ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦਿੱਤਾ।ਪ੍ਰਧਾਨ ਮੰਤਰੀ ਬਰਨਹਮ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ। ਸਮਾਗਮ ਦੌਰਾਨ 10 ਡਾਊਨਿੰਗ ਸਟਰੀਟ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਦੀਵਿਆਂ ਨਾਲ ਸਜਾਇਆ ਗਿਆ ਸੀ।
ਪਿਛਲੀ ਖ਼ਬਰ ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ‘ ਲੋਕ ਕੀ ਕਹਿਣਗੇ ’ ਬੈਨਰ ਹੇਠ ‘ ਨਸਲ - ਵਿਰੋਧੀ ਜਾਗਰੂਕਤਾ ’ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।