02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇਟਲੀ ਵਿਖੇ ਸਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਵੈਨਕੂਵਰ ਹਵਾਈ ਅੱਡੇ ਦਾ ਸੰਚਾਲਨ ਨਿੱਜੀ ਹੱਥਾਂ ਵਿਚ ਦੇਣ ਦੀ ਯੋਜਨਾ ਵਿਰੁੱਧ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਵੈਨਕੂਵਰ, 1 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੀ ਸਰਕਾਰ ਵਲੋਂ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੰਚਾਲਨ ਨਿੱਜੀ ਖੇਤਰ ਦੇ ਹੱਥਾਂ ਵਿਚ ਦੇਣ ਦੀ ਤਜਵੀਜ਼ ਵਿਰੁੱਧ ਮੁਲਾਜ਼ਮ ਜਥੇਬੰਦੀਆਂ ਨੇ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਝੰਡੇ ਤੇ ਤਖ਼ਤੀਆਂ ਚੁੱਕ ਕੇ ਸਰਕਾਰ ਦੀ ਤਜਵੀਜ਼ ਦਾ ਵਿਰੋਧ ਕੀਤਾ।

ਅਜੀਤ ਡੈਸਕ 02-11-2026
ਵੈਨਕੂਵਰ, 1 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੀ ਸਰਕਾਰ ਵਲੋਂ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੰਚਾਲਨ ਨਿੱਜੀ ਖੇਤਰ ਦੇ ਹੱਥਾਂ ਵਿਚ ਦੇਣ ਦੀ ਤਜਵੀਜ਼ ਵਿਰੁੱਧ ਮੁਲਾਜ਼ਮ ਜਥੇਬੰਦੀਆਂ ਨੇ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਝੰਡੇ ਤੇ ਤਖ਼ਤੀਆਂ ਚੁੱਕ ਕੇ ਸਰਕਾਰ ਦੀ ਤਜਵੀਜ਼ ਦਾ ਵਿਰੋਧ ਕੀਤਾ। ਰੋਸ ਪ੍ਰਦਰਸ਼ਨ ਵਿਚ ਸ਼ਾਮਲ ਮੁਲਾਜ਼ਮਾਂ ਨੇ ਹਵਾਈ ਅੱਡਿਆਂ ਦੇ ਸੰਚਾਲਨ ਵਿਚ ਸਰਕਾਰੀ ਜਵਾਬਦੇਹੀ ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਨੂੰ ਮਹੱਤਵਪੂਰਨ ਦੱਸਿਆ। ਜ਼ਿਕਰਯੋਗ ਹੈ ਕਿ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡਾ ਕੈਨੇਡਾ ਦੇ ਪ੍ਰਮੁੱਖ ਹਵਾਈ ਅੱਡਿਆਂ ਵਿਚੋਂ ਇਕ ਹੈ ਤੇ ਕੈਨੇਡਾ ਨੂੰ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਹਵਾਈ ਅੱਡੇ ਦੇ ਪ੍ਰਬੰਧਕੀ ਢਾਂਚੇ ਵਿਚ ਕਿਸੇ ਵੀ ਵੱਡੀ ਤਬਦੀਲੀ ਦਾ ਮੁੱਦਾ ਮੁਲਾਜ਼ਮਾਂ ਦੇ ਨਾਲ-ਨਾਲ ਹਵਾਈ ਯਾਤਰੀਆਂ ਲਈ ਵੀ ਮਹੱਤਵ ਰੱਖਦਾ ਹੈ। ਇਸ ਵੇਲੇ ਹਵਾਈ ਅੱਡੇ ਦਾ ਸੰਚਾਲਨ ਵੈਨਕੂਵਰ ਏਅਰਪੋਰਟ ਅਥਾਰਟੀ ਵਲੋਂ ਕੀਤਾ ਜਾਂਦਾ ਹੈ। ਸਰਕਾਰ ਦੀ ਨਵੀਂ ਤਜਵੀਜ਼ ਅਧੀਨ ਸੰਚਾਲਨ ਦੀ ਜ਼ਿੰਮੇਵਾਰੀ ਵਿਚ ਕਿਸ ਕਿਸਮ ਦੀ ਤਬਦੀਲੀ ਆਵੇਗੀ ਅਤੇ ਮੁਲਾਜ਼ਮਾਂ ਦੀਆਂ ਨੌਕਰੀਆਂ ’ਤੇ ਕੀ ਅਸਰ ਪਵੇਗਾ, ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਪਿਛਲੀ ਖ਼ਬਰ ਸਿੱਖ ਪੰਜਾਬ ਨਾਲ ਆਪਣਾ ਨਾਤਾ ਬਣਾਈ ਰੱਖਣ ਅਤੇ ਆਪਸੀ ਮਤਭੇਦਾਂ ਤੋਂ ਉੱਪਰ ਉੱਠਣ: ਜਥੇਦਾਰ ਗੜਗੱਜ ਅਗਲੀ ਖ਼ਬਰ ਸਰੀ ਯੂਨਾਈਟਿਡ ਫੁੱਟਬਾਲ ਕਲੱਬ ਵਲੋਂ ਕਲੋਵਰਡੇਲ ’ ਚ ਨਵੇਂ ਖੇਡ ਕੇਂਦਰ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।