ਸਕਾਟਲੈਂਡ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ - ਜੌਹਨ ਸਵਿਨੀ ਪੰਜਾਬੀ ਤੇ ਭਾਰਤੀ ਭਾਈਚਾਰੇ ਨੂੰ ਮਿਲ ਸਕਦੀ ਹੈ ਵੱਡੀ ਸਹੂਲਤ
ਗਲਾਸਗੋ, 4 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਅਤੇ ਭਾਰਤ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਸਕਾਟਿਸ਼ ਸਰਕਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ। ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਸਕਾਟਿਸ਼ ਸੰਸਦ ਵਿਚ ਦੱਸਿਆ ਕਿ ਸਰਕਾਰੀ ਅਧਿਕਾਰੀ ਇਸ ਸਬੰਧੀ ਭਾਰਤ ਦੀਆਂ ਪ੍ਰਮੁੱਖ ਹਵਾਈ ਕੰਪਨੀਆਂ ਏਅਰ ਇੰਡੀਆ ਅਤੇ ਇੰਡੀਗੋ ਨਾਲ ਗੱਲਬਾਤ ਕਰ ਰਹੇ ਹਨ।
ਅਜੀਤ ਡੈਸਕ
05-11-2026