ਬਰਤਾਨੀਆ ’ ਚ ਭਾਰਤੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅਹਿਮ ਸਮਝੌਤਾ
ਲੰਡਨ, 4 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਅਤੇ ਉਨ੍ਹਾਂ ਦੇ ਵਿਦਿਅਕ ਤੇ ਪੇਸ਼ੇਵਰ ਭਵਿੱਖ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਵਿਦਿਆਰਥੀਆਂ ਦੀ ਪ੍ਰਮੁੱਖ ਸੰਸਥਾ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੂਮਨੀ ਯੂਨੀਅਨ ਯੂਕੇ ਅਤੇ ਲੰਡਨ ਮੈਟਰੋਪਾਲੀਟਨ ਯੂਨੀਵਰਸਿਟੀ ਵਿਚਾਲੇ ਇਕ ਅਹਿਮ ਸਮਝੌਤਾ ਹੋਇਆ ਹੈ। ਇਹ ਸਮਝੌਤਾ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡਜ਼ ਵਿਚ ਕਰਵਾਏ ਸਮਾਗਮ ਦੌਰਾਨ ਹੋਇਆ।
ਸਮਾਗਮ ਦੌਰਾਨ ਸਨਮ ਅਰੋੜਾ, ਜੂਲੀ ਹਾਲ, ਵਰਿੰਦਰ ਸ਼ਰਮਾ, ਲਾਰਡ ਕਰਨ ਬਿਲੀਮੋਰੀਆ ਅਤੇ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ। ਤਸਵੀਰ-ਮਨਪ੍ਰੀਤ ਸਿੰਘ ਬੱਧਨੀ ਕਲਾਂ
05-11-2026