ਕਿਰਪਾਨ ਸੰਬੰਧੀ ਕਾਨੂੰਨ ’ ਚ ਤਬਦੀਲੀ ਤੋਂ ਪਹਿਲਾਂ ਠੋਸ ਸਬੂਤ ਤੇ ਸਿੱਖ ਭਾਈਚਾਰੇ ਨਾਲ ਸਲਾਹ - ਮਸ਼ਵਰਾ ਜ਼ਰੂਰੀ - ਸੀਤਲ ਸਿੰਘ ਗਿੱਲ
ਲੈਸਟਰ (ਇੰਗਲੈਂਡ), 7 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਧਾਰਮਿਕ ਆਸਥਾ ਨਾਲ ਜੁੜੀ ਕਿਰਪਾਨ ਸਬੰਧੀ ਮੌਜੂਦਾ ਕਾਨੂੰਨ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਤੋਂ ਪਹਿਲਾਂ ਠੋਸ ਸਬੂਤ ਇਕੱਠੇ ਕੀਤੇ ਜਾਣ ਅਤੇ ਸਿੱਖ ਧਾਰਮਿਕ ਸੰਸਥਾਵਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ। ਇਸ ਸਬੰਧੀ ਜਾਰੀ ਬਿਆਨ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਕਿਹਾ ਕਿ ਸਾਊਥੈਂਪਟਨ ਵਿਖੇ ਹੈਨਰੀ ਨੋਵਾਕ ਦੇ ਹੋਏ ਕਤਲ ਦੀ ਜਥੇਬੰਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ।
ਅਜੀਤ ਡੈਸਕ
08-11-2026