15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਊਥਾਲ ’ ਚ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਨੇ ਭਾਰੀ ਹਾਜ਼ਰੀ

ਲੰਡਨ, 15 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 16-11-2026
ਲੰਡਨ, 15 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੁੰਦਰ ਪਾਲਕੀ ਵਿਚ ਸ਼ਸ਼ੋਬਿਤ ਸਨ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂ ਨਾਨਕ ਰੋਡ ਤੋਂ ਹੋਈ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਪਾਰਕ ਐਵੇਨਿਊ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਗੱਤਕਾ ਅਖਾੜੇ ਦੇ ਸਿੰਘਾਂ ਨੇ ਗੱਤਕੇ ਦੇ ਜੌਹਰ ਵਿਖਾਏ। ਮੀਂਹ ਦੇ ਬਾਵਜੂਦ ਸਾਊਥਾਲ ਵਿਚ ਸੰਗਤ ਹੁੰਮ ਹੁਮਾ ਕੇ ਪਹੁੰਚੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ, ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ, ਜੈਸਿਮਰਨ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ ਅਠਵਾਲ, ਬਲਜਿੰਦਰ ਸਿੰਘ ਹੰਸਰਾ, ਸੁਰਜੀਤ ਕੌਰ ਬਾਸੀ, ਕਮਲਪ੍ਰੀਤ ਕੌਰ, ਕਿਰਨਜੀਤ ਕੌਰ, ਸਤਨਾਮ ਸਿੰਘ ਚੌਹਾਨ, ਜਸਵੰਤ ਸਿੰਘ ਮੰਡ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਇਸ਼ਟਮੀਤ ਸਿੰਘ ਫੁੱਲ, ਅਜਮੇਰ ਸਿੰਘ ਵਿਰਦੀ, ਪਰਮਜੀਤ ਸਿੰਘ ਧਾਲੀਵਾਲ, ਅਮਰੀਕ ਸਿੰਘ, ਗੁਲਜ਼ਾਰ ਸਿੰਘ ਚਤਰੱਥ, ਅਮਰਜੀਤ ਸਿੰਘ ਦਾਸਨ, ਦੀਦਾਰ ਸਿੰਘ ਰੰਧਾਵਾ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾਂ, ਬਲਜੀਤ ਸਿੰਘ ਮੱਲ੍ਹੀ, ਬਲਬੀਰ ਸਿੰਘ ਰਣੀਆ, ਸਰਬਜੀਤ ਸਿੰਘ ਸਾਬੀ, ਜਗਰਾਜ ਸਿੰਘ ਸਰਾਂ, ਗੁਰਦੁਆਰਾ ਅਮਰ ਦਾਸ, ਸ੍ਰੀ ਗੁਰੂ ਰਵਿਦਾਸ ਸਭਾ, ਰਾਮ ਮੰਦਰ ਦੇ ਪ੍ਰਬੰਧਕਾਂ ਸਮੇਤ ਹੋਰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬਿੱਲਾ ਗਿੱਲ ਦੀਨੇਵਾਲੀਆ, ਪ੍ਰਤਾਪ ਸਿੰਘ ਮੋਮੀ, ਰਣਜੀਤ ਸਿੰਘ ਵੜੈਚ, ਸੁਖਦੇਵ ਸਿੰਘ ਔਜਲਾ ਤੇ ਹੋਰ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਰਨ ਦਾ ਰਾਹ ਰੋਕਣ ਬਾਰੇ ਟਰੰਪ ਦੇ ਅਧਿਕਾਰ ਪਰਖੇਗੀ ਸੁਪਰੀਮ ਕੋਰਟ ਅਗਲੀ ਖ਼ਬਰ ਬਰਤਾਨੀਆ ਦੇ ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅਗਲੇ ਹਫ਼ਤੇ ਮੁੰਬਈ ਆਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।