ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵੈਨਕੂਵਰ ਦੇ ਮੁਅੱਤਲ ਪੁਲਿਸ ਅਧਿਕਾਰੀ ਕੈਲ ਦੁਸਾਂਝ ਦੀ ਤਨਖ਼ਾਹ ਬੰਦ
ਵੈਨਕੂਵਰ, 23 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਵੈਨਕੂਵਰ ਪੁਲਿਸ ਵਿਭਾਗ ਦੇ ਚਰਚਿਤ ਪੁਲਿਸ ਅਧਿਕਾਰੀ ਕੈਲ ਦੁਸਾਂਝ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਧੋਖਾਧੜੀ ਤੇ ਵਿਸ਼ਵਾਸਘਾਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਮੁਅੱਤਲ ਪੁਲਿਸ ਅਧਿਕਾਰੀ ਦੀ ਤਨਖਾਹ ਵੈਨਕੂਵਰ ਪੁਲੀਸ ਬੋਰਡ ਵਲੋਂ ਹੁਣ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਵੈਨਕੂਵਰ ਪੁਲਿਸ ਦਾ ਮੁਅੱਤਲ ਅਧਿਕਾਰੀ ਕੈਲ ਦੁਸਾਂਝ।
24-11-2026