25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਿੰਸ ਵਿਲੀਅਮ ਤੇ ਕੈਥਰੀਨ ਦੇ ਘਰ ਚੋਰੀ ਦੀ ਕੋਸ਼ਿਸ਼, 2 ਗ੍ਰਿਫ਼ਤਾਰ

ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਗੱਦੀ ਦੇ ਪਹਿਲੇ ਦਾਅਵੇਦਾਰ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੈਥਰੀਨ ਦੇ ਘਰ ਵਿੱਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 25-11-2026
ਲੰਡਨ, 24 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜਗੱਦੀ ਦੇ ਪਹਿਲੇ ਦਾਅਵੇਦਾਰ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੈਥਰੀਨ ਦੇ ਘਰ ਵਿੱਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਤਾਨਵੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਉਨ੍ਹਾਂ ਦਾਅਵਿਆਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਮੁਤਾਬਕ ਸੋਮਵਾਰ ਰਾਤ ਪੂਰਬੀ ਇੰਗਲੈਂਡ ’ਚ ਮਹਾਰਾਜਾ ਚਾਰਲਸ ਤੀਜੇ ਦੀ ‘ਸੈਂਡਰਿੰਗਮ ਅਸਟੇਟ’ ਸਥਿਤ ‘ਐਨਮਰ ਹਾਲ’ ਵਿਚ ਨਕਾਬਪੋਸ਼ ਵਿਅਕਤੀ ਦਾਖ਼ਲ ਹੋ ਗਏ ਸਨ। ਰਿਪੋਰਟ ਮੁਤਾਬਕ ਘਟਨਾ ਸਮੇਂ ਪ੍ਰਿੰਸ ਵਿਲੀਅਮ, ਕੈਥਰੀਨ ਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਕੇਨਸਿੰਗਟਨ ਪੈਲੇਸ ਨੇ ਕਿਹਾ ਕਿ ਉਹ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਤੇ ਕੋਈ ਟਿੱਪਣੀ ਨਹੀਂ ਕਰਨਗੇ।
ਪਿਛਲੀ ਖ਼ਬਰ ਅਮਰੀਕਾ ਸਮੇਤ ਚਾਰ ਦੇਸ਼ਾਂ ’ ਚ ਹੋਵੇਗਾ 2031 ਦਾ ਮਹਿਲਾ ਫੁੱਟਬਾਲ ਵਿਸ਼ਵ ਕੱਪ ਅਗਲੀ ਖ਼ਬਰ ਮੇਲਾਨੀਆ ਟਰੰਪ ਤੇ ਊਸ਼ਾ ਵੈਂਸ ਨੇ ਜੁਆਇੰਟ ਬੇਸ ਐਂਡਰਿਊਜ਼ ਦਾ ਕੀਤਾ ਦੌਰਾ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਲਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।