25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਵਿਦੇਸ਼ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਆਸਟ੍ਰੇਲੀਆ ਦੇ ਐਲਨਬੀ ਗਾਰਡਨਜ਼ ਵਿਖੇ ਧਾਰਮਿਕ ਦੀਵਾਨ ਸਜਾਇਆ

ਐਡੀਲੇਡ, 24 ਨਵੰਬਰ (ਗੁਰਮੀਤ ਸਿੰਘ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ’ਚ ਨਤਮਸਤਕ ਹੋਈ।

ਬੱਚਿਆਂ ਵਲੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਾਮਿਲ ਸਕੂਲ ਦੇ ਵਿਦਿਆਰਥੀ। ਤਸਵੀਰ-ਸੁਖਜਿੰਦਰ ਸਿੰਘ ਢੱਡੇ ਨਿਊਯਾਰਕ ’ਚ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੋਸਾਇਟੀ ਨਤਮਸਤਕ ਹੋਣ ਪੁੱਜੇ ਮੇਅਰ ਜ਼ੋਹਰਾਨ ਮਮਦਾਨੀ। 25-11-2026

ਐਡੀਲੇਡ, 24 ਨਵੰਬਰ (ਗੁਰਮੀਤ ਸਿੰਘ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ’ਚ ਨਤਮਸਤਕ ਹੋਈ। ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨਜ਼ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਾਮ 5:30 ਵਜੇ ਪਾਏ ਗਏ। ਉਪਰੰਤ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਹਜ਼ੂਰੀ ਰਾਗੀ ਜਥੇ ਤੇ ਬੀਬੀ ਜਲਮੀਨ ਕੌਰ ਵਲੋਂ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ। ਇਸ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਭਾਈ ਲਖਨ ਸਿੰਘ, ਭਾਈ ਕਰਤਾਰ ਸਿੰਘ ਅਤੇ ਭਾਈ ਬਰਜਿੰਦਰ ਸਿੰਘ ਦੇਹਰਾਦੂਨ ਵਾਲਿਆਂ ਨੇ ਵੀ ਹਾਜ਼ਰੀ ਲਗਵਾਈ। ਧਾਰਮਿਕ ਦੀਵਾਨ ਦੀ ਸਮਾਪਤੀ ਰਾਤ 10 ਵਜੇ ਹੋਈ। ਤਿੰਨ ਦਿਨ ਲਗਾ ਤਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਾਂਬੀਰ ਸਿੰਘ ਗਰੇਵਾਲ ਨੇ ਸਮੂਹ ਸੰਗਤ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸੇ ਦੌਰਾਨ ਮਨਪ੍ਰੀਤ ਸਿੰਘ ਅਤੇ ਜਥੇਦਾਰ ਪ੍ਰਭਜੋਤ ਸਿੰਘ ਨੇ ਵੀ ਸੰਗਤ ਵਲੋਂ ਗੁਰੂ ਘਰ ਵਿਚ ਭਰੀਆਂ ਹਾਜ਼ਰੀਆਂ ਲਈ ਧੰਨਵਾਦ ਕੀਤਾ। ਗਲੇਨਵੁੱਡ ਵਿਖੇ ਨਤਮਸਤਕ ਹੋਏ ਪ੍ਰੀਮੀਅਰ ਕ੍ਰਿਸ ਮਿਨਸ ਸਿਡਨੀ, (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਗਲੇਨਵੁੱਡ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਕ੍ਰਿਸ ਮਿਨਸ ਤੋਂ ਇਲਾਵਾ ਵਾਰਨ ਕਿਰਬੀ, ਬਲੈਕਟਾਊਨ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਗੁਰੂ ਘਰ ਵਿਖੇ ਨਤਮਸਤਕ ਹੋਏ। ਸੰਗਤ ਨੂੰ ਸੰਬੋਧਨ ਕਰਦਿਆਂ ਪ੍ਰੀਮੀਅਰ ਮਿਨਸ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਗੁਰੂ ਕੇ ਲੰਗਰ ਦੀ ਸੇਵਾ ਵਿਚ ਵੀ ਹਿੱਸਾ ਲਿਆ। ਇਸ ਉਪਰੰਤ ਉਨ੍ਹਾਂ ਗੁਰੂ ਨਾਨਕ ਪੰਜਾਬੀ ਸਕੂਲ ਦੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਤੇ ਉੱਥੇ ਲੱਗੀ ਪ੍ਰਦਰਸ਼ਨੀ ਵੇਖ ਕੇ ਸਿੱਖ ਵਿਰਸੇ ਤੇ ਸਿੱਖ ਭਾਈਚਾਰੇ ਦੇ ਯੋਗਦਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਬੰਧਕ ਬਲਵਿੰਦਰ ਸਿੰਘ ਚਾਹਲ , ਹਰਮੀਕ ਸਿੰਘ, ਚਰਨਜੀਤ ਅਟਵਾਲ, ਮੱਖਣ ਸਿੰਘ ਹੇਅਰ ਅਤੇ ਹੋਰਨਾਂ ਨੇ ਪ੍ਰੀਮੀਅਰ ਮਿਨਸ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਤੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਵਿਖੇ ਪਹੁੰਚਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਲੈਸਟਰ ’ਚ ਬੱਚਿਆਂ ਵਲੋਂ ਸਜਾਇਆ ਗਿਆ ਨਗਰ ਕੀਰਤਨ ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਸਟਰ ਦੇ ਸਿੱਖ ਫਾਲਕਿਨ ਪ੍ਰਾਇਮਰੀ ਸਕੂਲ ਵਿਖੇ ਪੰਜ ਪਿਆਰਿਆ ਦੀ ਅਗਵਾਈ ’ਚ ਅੱਜ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਸਕੂਲ ਤੋਂ ਆਰੰਭ ਹੋ ਕੇ ਸਕੂਲ ਦੀ ਖੇਡ ਗਰਾਊਂਡ ਵਿਚੋਂ ਲੰਘਦਿਆਂ ਤੇ ਸਕੂਲ ਦੀ ਪਰਿਕਰਮਾ ਕਰਦਾ ਹੋਇਆ ਮੁੜ ਸਕੂਲ ਵਿਖੇ ਹੀ ਸੰਪੰਨ ਹੋਇਆ। ਸਕੂਲ ਵਿਖੇ ਬੱਚਿਆਂ ਲਈ ਗੁਰੂ ਕੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਜਸਬੀਰ ਕੌਰ ਮਾਨ ਨੇ ਦੱਸਿਆ ਕਿ ਸਕੂਲ ਵਲੋਂ ਹਰ ਸਾਲ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਜਾਂਦਾ ਹੈ। 

 

ਪਿਛਲੀ ਖ਼ਬਰ ‘ ਚਿਲਡਰਨਜ਼ ਬੁੱਕਰ ਪੁਰਸਕਾਰ ’ ਦੀ ਦੌੜ ’ ਚ ਬਰਤਾਨਵੀ ਲੇਖਕਾਂ ਦਾ ਦਬਦਬਾ ਅਗਲੀ ਖ਼ਬਰ ਟਰੰਪ ਦੇ ਨਿਯਮ ਨੂੰ ਚੁਣੌਤੀ ਦੇਣ ਲਈ 21 ਸੂਬੇ ਅਦਾਲਤ ਪਹੁੰਚੇ ਨਵੇਂ ਨਿਯਮ ਤਹਿਤ ਇਕ ਮੈਂਬਰ ਦੇ ਅਯੋਗ ਹੋਣ ’ਤੇ ਸਾਰੇ ਪਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।