21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਤੀਜਾ ਗੁਰਮਤਿ ਸਮਾਗਮ ਕਰਵਾਇਆ <br/>

ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿਖੇ ਕੀਰਤਨ ਕਰਦੇ ਹੋਏ ਮਨਜਿੰਦਰ ਸਿੰਘ ਨਾਡਾ ਸਾਹਿਬ ਵਾਲੇ | ਤਸਵੀਰ : ਪੀ. ਸਿੰਘ <br/> 02-01-2026
ਨਰਾਇਣਗੜ੍ਹ, 1 ਜਨਵਰੀ (ਪੀ. ਸਿੰਘ)-ਨਵੇਂ ਸਾਲ 2026 ਦੀ ਆਮਦ 'ਤੇ ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਤੀਜਾ ਮਹਾਨ ਗੁਰਮਤਿ ਸਮਾਗਮ ਕਰਵਾਇਆ | ਸਮਾਗਮ 'ਚ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਹਜ਼ੂਰੀ ਰਾਗੀ ਪਰਮਵੀਰ ਸਿੰਘ, ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹਜ਼ੂਰੀ ਰਾਗੀ ਮਨਜਿੰਦਰ ਸਿੰਘ ਰਬਾਬੀ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਰਾਗੀ ਰਣਜੀਤ ਸਿੰਘ ਸਮੇਤ ਰਾਗੀ ਜਥਿਆਂ ਨੇ ਕਥਾ, ਕੀਰਤਨ, ਸ਼ਬਦ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਸੰਗਤਾਂ ਨੂੰ ਨਵੇਂ ਸਾਲ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਗੁਰਬਾਣੀ ਦਾ ਹੁਕਮ ਹੈ ਕਿ ਨਾਮ ਨੂੰ ਸੁਣਨ ਤੇ ਜਪਣ ਨਾਲ ਸਾਰੀਆਂ ਮੁਸੀਬਤਾਂ ਦੂਰ ਹੋ ਜਾਂਦੀਆਂ ਹਨ | ਸਮਾਗਮ 'ਚ ਸੇਵਾਵਾਂ ਨਿਭਾਉਣ ਵਾਲੀ ਸੰਗਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਸਰਵਜੀਤ ਸਿੰਘ, ਰਮਨਦੀਪ ਸਿੰਘ ਚੰਡੋਕ, ਦਮਨਦੀਪ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਗੁਰਚਰਨ ਗੁਜਰਾਲ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਬੇਦੀ, ਗਿੰਨੀ ਭਾਟੀਆ, ਹਿੱਚੀ ਭਾਟੀਆ, ਉੱਤਮ ਸਿੰਘ, ਰਾਹੁਲ ਮਹਿਤਾ ਅਤੇ ਸੰਨੀ ਖੁਰਾਣਾ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |

ਪਿਛਲੀ ਖ਼ਬਰ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।