22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 02-01-2026
ਜਮਸ਼ੇਰ ਖਾਸ, 1 ਜਨਵਰੀ (ਹਰਵਿੰਦਰ ਕੁਮਾਰ)-ਪਿੰਡ ਖੇੜਾ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ¢ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸਿੰਘ ਸਭਾ ਖੇੜਾ ਵਿਖੇ ਅੰਮਿ੍ਤ ਵੇਲੇ ਦੀ ਅਰਦਾਸ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ¢ ਨਗਰ ਕੀਰਤਨ ਦÏਰਾਨ ਪੰਥ ਦੇ ਮਸ਼ਹੂਰ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਵਾਲਿਆ ਨੇ ਗੁਰੂ ਸਹਿਬ ਦਾ ਇਤਿਹਾਸ ਸਰਵਣ ਕਰਵਾਇਆ¢ ਨਗਰ ਕੀਰਤਨ ਦÏਰਾਨ ਵੱਖ-ਵੱਖ ਜਗ੍ਹਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਅਤੇ ਸੰਗਤਾਂ ਵਲੋਂ ਸ਼ਰਧਾਲੂਆਂ ਦੇ ਛਕਣ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ ¢ ਇਸ ਮÏਕੇ ਗੁਰੂ ਘਰ ਦੇ ਹੈਂਡ ਗ੍ਰੰਥੀ ਭਾਈ ਪਵਿੱਤਰ ਸਿੰਘ ਜੀ ਪ੍ਰਧਾਨ ਬੀਬੀ ਰਵਿੰਦਰ ਕÏਰ, ਬਲਵਿੰਦਰਜੀਤ ਸਿੰਘ,ਚਰਨਜੀਤ ਸਿੰਘ, ਹਰਪ੍ਰੀਤ ਸਿੰਘ ,ਸੁਖਦੀਪ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਨਸ਼ਾ ਵਿਅਕਤੀ ਦੇ ਜੀਵਨ ਦੇ ਹਰ ਪਹਿਲੂ, ਸਰੀਰਕ, ਮਾਨਸਿਕ, ਸਮਾਜਿਕ ਤੇ ਵਿੱਤੀ ਤੌਰ 'ਤੇ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਕ... ਅਗਲੀ ਖ਼ਬਰ ਬਰਲਟਨ ਪਾਰਕ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਿਗਮ ਗਰੀਨ ਬੈਲਟ ਕਰੇਗਾ ਵਿਕਸਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।